ਈਸੜੂ, 7 ਦਸੰਬਰ (ਬਲਵਿੰਦਰ ਸਿੰਘ)-ਬੀਜਾ ਜੋਨ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਾ. ਅਵਤਾਰ ਸਿੰਘ ਦਹਿੜੂ, ਈਸੜੂ ਜੋਨ ਤੋਂ ਕਿਰਨਜੀਤ ਕੌਰ ਅਤੇ ਨਸਰਾਲੀ ਜੋਨ ਤੋਂ ਬਲਾਕ ਸਮਿਤੀ ਦੀ ਉਮੀਦਵਾਰ ਰਾਜਵੀਰ ਕੌਰ ਦੇ ਹੱਕ ਵਿੱਚ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਵੱਲੋਂ ਵੱਖ-ਵੱਖ ਪਿੰਡਾਂ ਈਸੜੂ, ਬੀਜਾਪੁਰ ਕੋਠੇ, ਫੈਜਗੜ੍ਹ, ਖ਼ੁਰਦ, ਕੰਮਾਂ- ਘੁਰਾਲਾ, ਰੋਹਣੋ ਖੁਰਦ ਵਿਖੇ ਚੋਣ ਪ੍ਰਚਾਰ ਕੀਤਾ | ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਇੱਕ ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈੈ | ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਕੰਮ ਵਿਰੋਧੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਹੇ, ਇਹ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਖੰਨਾ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਹਲਕੇ ਦੇ ਪਿੰਡਾਂ-ਸ਼ਹਿਰਾਂ ਅੰਦਰ ਬਿਨਾਂ ਕਿਸੇ ਭੇਦ ਭਾਵ ਤੋਂ ਗਰਾਂਟਾਂ ਵੰਡੀਆਂ ਜਾ ਰਹੀਆਂ ਹਨ | ਬੀਜਾ ਜੋਨ ਤੋਂ ਜ਼ਿਲ੍ਹਾ ਪਰੀਸ਼ਦ ਦੇ ਉਮੀਦਵਾਰ ਮਾ ਅਵਤਾਰ ਸਿੰਘ ਨੇ ਕਿਹਾ ਕਿ ਉਹ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ | ਇਸ ਮੌਕੇ ਜਥੇਦਾਰ ਅਮਰੀਕ ਸਿੰਘ ਈਸੜੂ, ਪ੍ਰਧਾਨ ਸੁਰਿੰਦਰ ਸਿੰਘ ਕੋਠੇ, ਸਰਪੰਚ ਜਤਿੰਦਰਜੋਤ ਸਿੰਘ ਜੋਤੀ, ਕੀਮਤੀ ਲਾਲ ਆਦਿ ਹਾਜ਼ਰ ਸਨ |