19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਬਲਾਕ ਡੇਹਲੋਂ ਦੇ ਜਰਖੜ ਜ਼ੋਨ ਤੋਂ ਸਾਬੀ ਜਰਖੜ ਬਿਨਾਂ ਮੁਕਾਬਲਾ ਸੰਮਤੀ ਮੈਂਬਰ ਬਣੇ

Ad Position 21
No active advertisement
ਅਜੀਤ ਡੈਸਕ 08-12-2025
ਡੇਹਲੋਂ, 7 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸੰਮਤੀ ਚੋਣਾਂ ਦੇ ਮੱਦੇਨਜ਼ਰ ਬਲਾਕ ਡੇਹਲੋਂ ਅਧੀਨ ਪੈਂਦੇ ਜ਼ੋਨ ਜਰਖੜ ਤੋਂ ਆਪ ਉਮੀਦਵਾਰ ਸਾਹਿਬਜੀਤ ਸਿੰਘ ਸਾਬੀ ਜਰਖੜ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਸੰਮਤੀ ਮੈਂਬਰ ਚੁਣੇ ਗਏ ਹਨ¢ ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਉਮੀਦਵਾਰ ਦੇ ਨਾਮਜ਼ਦਗੀ ਪੇਪਰ ਰੱਦ ਹੋਣ ਕਾਰਨ ਸਾਬੀ ਜਰਖੜ ਨਿਰਵਿਰੋਧ ਸੰਮਤੀ ਮੈਂਬਰ ਚੁਣਿਆ ਗਿਆ ਹੈ ¢ ਬਲਾਕ ਡੇਹਲੋਂ ਅੰਦਰ ਆਪ ਵਲੋਂ ਨਿਰਵਿਰੋਧ ਚੋਣ ਜਿੱਤੇ ਸਾਹਿਬਜੀਤ ਸਿੰਘ ਸਾਬੀ ਜਰਖੜ ਦਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਸਿਰੋਪਾਓ ਨਾਲ ਸਨਮਾਨ ਕੀਤਾ ਗਿਆ¢ ਇਸ ਸਮੇਂ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਬੌਖਲਾਹਟ ਵਿਚ ਬੇਤੁਕੀ ਬਿਆਨਬਾਜ਼ੀ ਕਰ ਰਹੇ ਹਨ | ਜਦਕਿ ਹਲਕਾ ਗਿੱਲ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਾਂ ਦਰਜ਼ ਕਰਨਗੇ¢ ਵਿਧਾਇਕ ਸੰਗੋਵਾਲ ਨੇ ਪੰਜਾਬ ਸਰਕਾਰ ਦੀਆਂ ਲੋਕ ਹਿਤਾਂ ਵਾਲੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ, ਆਧੁਨਿਕ ਸਿੱਖਿਆਂ ਨੀਤੀ, 10 ਲੱਖ ਦੀ ਬੀਮਾ ਯੋਜਨਾ ਸਮੇਤ ਵੱਡੀ ਗਿਣਤੀ ਵਿਚ ਲੋਕ ਭਲਾਈ ਸਕੀਮਾਂ ਲਿਆਂਦੀਆਂ ਹਨ | ਵਿਧਾਇਕ ਸੰਗੋਵਾਲ ਨੇ ਨਿਰਵਿਰੋਧ ਚੁਣੇ ਸੰਮਤੀ ਮੈਂਬਰ ਸਾਬੀ ਜਰਖੜ ਨੂੰ ਵਧਾਈ ਦਿੰਦਿਆਂ ਹਲਕਾ ਗਿੱਲ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਨਿਰਵਿਘਨ ਤੇ ਬਿਨਾਂ ਭੇਦ-ਭਾਵ ਜਾਰੀ ਰੱਖਣ ਲਈ ਆਮ ਆਦਮੀ ਪਾਰਟੀ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਜਾਵੇ¢ਇਸ ਸਮੇਂ ਪੀ. ਏ. ਜਸਵਿੰਦਰ ਸਿੰਘ ਜੱਸੀ, ਐਡਵੋਕੇਟ ਦਵਿੰਦਰਪਾਲ ਸਿੰਘ ਲਾਡੀ ਸੰਗੋਵਾਲ, ਦਫ਼ਤਰ ਇੰਚਾਰਜ ਰਵੀ ਝੰਮਟ, ਅਮਰਿੰਦਰ ਸਿੰਘ ਬੁਲਾਰਾ ਸਮੇਤ ਹੋਰ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਪੰਚਾਇਤ ਸੰਮਤੀ ਜ਼ੋਨ ਕੁਹਾੜਾ ਤੋਂ ਅਕਾਲੀ ਦਲ ਦੇ ਉਮੀਦਵਾਰ ਦੇ ਹੱਕ 'ਚ ਚੋਣ ਪ੍ਰਚਾਰ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸਮਿਤੀ ਦੇ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤਣਗੇ- ਸਾਬਕਾ ਵਿਧਾਇਕ ਜੀਪੀ
Ad Position 24