ਬੀਜਾ, 7 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਚੱਲ ਰਹੀ ਕਾਰ ਸੇਵਾ ਸਬੰਧੀ ਨਵੇਂ ਨਿਯੁਕਤ ਮੈਨੇਜਰ ਇਕਬਾਲ ਸਿੰਘ ਨਾਲ ਕਾਰ ਸੇਵਾ ਵਾਲੇ ਬਾਬਾ ਲਖਬੀਰ ਸਿੰਘ ਲੱਖੀ ਕਟਾਣਾ ਸਾਹਿਬ ਵਾਲਿਆਂ ਨੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਮੇਂ ਕਾਰ ਸੇਵਾ ਵਾਲੇ ਬਾਬਾ ਲਖਬੀਰ ਸਿੰਘ ਲੱਖੀ ਨੇ ਕਿਹਾ ਕਿ ਕਾਰ ਸੇਵਾ ਵਾਲੇ ਮਹਾਂਪੁਰਖ ਬਾਬਾ ਬਚਨ ਸਿੰਘ ਦਿੱਲੀ ਵਾਲੇ ਤੇ ਬਾਬਾ ਮਹਿੰਦਰ ਸਿੰਘ ਭੇਵੇ ਵਾਲੇ, ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਵੱਲੋਂ ਵੱਖ ਵੱਖ ਗੁਰਦੁਆਰਿਆਂ ਸਾਹਿਬਾਨਾਂ ਵਲੋਂ ਆਰੰਭੀ ਗਈ ਕਾਰ ਸੇਵਾ ਅੱਜ ਵੀ ਚੱਲ ਰਹੀ | ਗੁਰਦੁਆਰਾ ਸਾਹਿਬਾਨਾਂ ਦੀਆਂ ਕਾਰ ਸੇਵਾ ਲਈ ਨਾਨਕ ਲੇਵਾ ਸੰਗਤਾਂ ਦਾ ਸਹਿਯੋਗ ਬਹੁਤ ਜਰੂਰੀ ਹੈ | ਮੈਂਬਰ ਜਥੇਦਾਰ ਦਵਿੰਦਰ ਸਿੰਘ ਖੱਟੜਾ, ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਮੈਂਬਰ ਜਥੇਦਾਰ ਰਘਬੀਰ ਸਿੰਘ ਸਹਾਰਨ ਮਾਜਰਾ ਸਮੇਤ ਗੁਰੂ ਘਰਾਂ ਦੀ ਚੱਲ ਰਹੀ ਕਾਰ ਸੇਵਾ ਸਬੰਧੀ ਪੂਰਨ ਤੌਰ 'ਤੇ ਸਹਿਯੋਗ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਵੇਂ ਨਿਯੁਕਤ ਮੈਨੇਜਰ ਇਕਬਾਲ ਸਿੰਘ ਨੂੰ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਕਾਰ ਸੇਵਾ ਸਬੰਧੀ ਪੂਰਾ ਸਹਿਯੋਗ ਦਿੱਤਾ ਜਾਵੇਗਾ | ਉਪਰੰਤ ਕਾਰ ਸੇਵਾ ਵਾਲੇ ਬਾਬਾ ਲਖਬੀਰ ਸਿੰਘ ਲੱਖੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਸਾਬਕਾ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਮੈਨੇਜਰ ਇਕਬਾਲ ਸਿੰਘ ਝਬਾਲ ਵਲੋਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਸਨਮਾਨ ਚਿੰਨ੍ਹ ਅਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸੇਵਾ ਵਾਲੇ ਬਾਬਾ ਲਖਬੀਰ ਸਿੰਘ ਲੱਖੀ ਦੇ ਵਿਸ਼ੇਸ਼ ਸਨਮਾਨ ਸਮਾਰੋਹ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਵਤੇਜ ਸਿੰਘ ਖੱਟੜਾ ਵੀ ਮੌਜੂਦ ਸਨ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੁਲਾਜ਼ਮ ਜਸਪਾਲ ਸਿੰਘ ਪੂਰਬਾ, ਕਥਾ ਵਾਚਕ ਗੁਰਪ੍ਰੀਤ ਸਿੰਘ ਰੁਪਾਲੋਂ, ਪ੍ਰਚਾਰਕ ਹਰਪ੍ਰੀਤ ਸਿੰਘ, ਪ੍ਰਚਾਰਕ ਭਾਈ ਪਰਮਜੀਤ ਸਿੰਘ ਗੁਰਦਾਸਪੁਰੀ, ਇੰਚਾਰਜ ਪਰਮਿੰਦਰ ਸਿੰਘ ਗੁਰਦੁਆਰਾ ਸ੍ਰੀ ਕਟਾਣਾ ਸਾਹਿਬ, ਇੰਦਰਜੀਤ ਸਿੰਘ ਸ਼ਾਲੂ, ਗੁਰਦੁਆਰਾ ਸਾਹਿਬ ਇੰਸਪੈਕਟਰ ਕੁਲਦੀਪ ਸਿੰਘ ਅÏਲਖ, ਗ੍ਰੰਥੀ ਭਾਈ ਕੁਲਦੀਪ ਸਿੰਘ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ |