ਮੁੱਲਾਂਪੁਰ-ਦਾਖਾ, 7 ਦਸੰਬਰ (ਨਿਰਮਲ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ, ਪਹਿਲਾਂ ਹਲਕਾ ਦਾਖਾ 'ਚ ਕਾਂਗਰਸ ਦੇ ਇੰਚਾਰਜ, ਹੁਣ ਹਲਕਾ ਅਮਰਗੜ੍ਹ ਤੋਂ ਕਾਂਗਰਸ ਪਾਰਟੀ ਦੀ ਨੁਮਾਇੰਦਗੀ ਵਾਲੇ ਹੋਟਲ ਕਾਰੋਬਾਰੀ ਜਸਬੀਰ ਸਿੰਘ ਜੱਸੀ ਖੰਗੂੜਾ ਨੂੰ ਉਦੋਂ ਅਸਹਿ ਸਦਮਾ ਲੱਗਾ, ਜਦ ਉਨ੍ਹਾਂ ਦੀ ਸਤਿਕਾਰਯੋਗ ਮਾਤਾ ਬੀਬੀ ਗੁਰਦਿਆਲ ਕੌਰ ਖੰਗੂੜਾ ਸੁਪਤਨੀ ਜਗਪਾਲ ਸਿੰਘ ਖੰਗੂੜਾ ਅਕਾਲ ਚਲਾਣਾ ਕਰ ਗਈ | ਬੇਹੱਦ ਦੁੱਖ ਦੀ ਘੜੀ 'ਚ ਜਗਪਾਲ ਸਿੰਘ ਖੰਗੂੜਾ, ਜਸਬੀਰ ਸਿੰਘ ਖੰਗੂੜਾ ਨਾਲ ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਬੋਪਾਰਾਏ, ਪੰਜਾਬ ਕਾਂਗਰਸ ਦੇ ਪ੍ਰਧਾਨ/ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨ: ਸਕੱਤਰ ਪੰਜਾਬ ਕਾਂਗਰਸ/ਇੰਚਾਰਜ ਹਲਕਾ ਦਾਖਾ ਕੈਪਟਨ ਸੰਦੀਪ ਸੰਧੂ, ਹਲਕਾ ਦਾਖਾ ਐੱਮ.ਐੱਲ.ਏ ਮਨਪ੍ਰੀਤ ਸਿੰਘ ਇਯਾਲੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਲੁਧਿਆਣਾ ਦਿਹਾਤੀ ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ, ਸਾਬਕਾ ਐੱਮ.ਐੱਲ.ਏ ਜਗਤਾਰ ਸਿੰਘ ਜੱਗਾ, ਸਾਬਕਾ ਚੇਅਰਮੈਨ ਰਣਜੀਤ ਸਿੰਘ ਮਾਂਗਟ, ਜਗਦੀਪ ਸਿੰਘ ਮੱਲ੍ਹਾ, ਵੇਰਕਾ ਮਿਲਕ ਪਲਾਂਟ ਦੇ ਡਾਇਰੈਕਟਰ ਸੁਖਪਾਲ ਸਿੰਘ ਸੈਂਪੀ, ਸਾਬਕਾ ਸਰਪੰਚ ਜਤਿੰਦਰ ਸਿੰਘ ਦਾਖਾ, ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇਲੂ ਰਾਮ ਬਾਂਸਲ, ਹੋਰਨਾਂ ਦੁੱਖ ਪ੍ਰਗਟਾਇਆ |