ਮਲੌਦ, 7 ਦਸੰਬਰ (ਦਿਲਬਾਗ ਸਿੰਘ ਚਾਪੜਾ)- ਜ਼ਿਲ੍ਹਾ ਪ੍ਰੀਸ਼ਦ ਜੋਨ ਰਾਮਗੜ੍ਹ ਸਰਦਾਰਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਵਤਾਰ ਸਿੰਘ ਤਾਰੀ ਦੀ ਚੋਣ ਮੁਹਿੰਮ ਦੌਰਾਨ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਇਤਿਹਾਸਿਕ ਜਿੱਤ ਪ੍ਰਾਪਤ ਕਰਨਗੇ, ਕਿਉਂਕਿ ਪ੍ਰਚਾਰ ਮੁਹਿੰਮ ਦੌਰਾਨ ਪਿੰਡਾਂ ਵਿੱਚ ਕਾਂਗਰਸ ਪਾਰਟੀ ਨੂੰ ਭਾਰੀ ਹੁੰਗਾਰਾ ਮਿਲ ਰਿਹਾ ਹੈ | ਇਸ ਮੌਕੇ ਐਮ. ਪੀ. ਅਮਰ ਸਿੰਘ ਦੇ ਸਲਾਹਕਾਰ ਪ੍ਰਭਦੀਪ ਸਿੰਘ ਨਾਰੰਗਵਾਲ, ਜਗਮੋਹਣ ਸਿੰਘ ਸੀਨੀਅਰ ਆਗੂ, ਨਿਰਭੈ ਸਿੰਘ ਆਦਿ ਹਾਜ਼ਰ ਸਨ |