27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-12-2025

ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਨੇ 2027 'ਚ ਅਕਾਲੀ ਸਰਕਾਰ ਦਾ ਮੁੱਢ ਬੰਨਿ੍ਹਆ-ਬੋਪਾਰਾਏ, ਮਦਨੀਪੁਰ, ਜੱਲ੍ਹਾ, ਬਿੱਲੂ

Ad Position 21
No active advertisement
ਅਜੀਤ ਡੈਸਕ 18-12-2025
ਪਾਇਲ, 17 ਦਸੰਬਰ (ਨਿਜ਼ਾਮਪੁਰ/ਰਜਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਉਮੀਦਵਾਰਾਂ ਦੀ ਹੋਈ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਪੰਜਾਬ ਦੇ ਲੋਕ ਪੂਰੀ ਤਰਾਂ ਜਾਗਰੂਕ ਹੋ ਗਏ ਹਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਇੰਜੀ. ਜਗਦੇਵ ਸਿੰਘ ਬੋਪਾਰਾਏ, ਸਰਕਲ ਪ੍ਰਧਾਨ ਮਨਜੀਤ ਸਿੰਘ ਮਦਨੀਪੁਰ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ, ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਬਿੱਲੂ ਨਿਜ਼ਾਮਪੁਰ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਜਿੱਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਭਾਰੀ ਬਹੁਮਤ ਹਾਸਲ ਕਰਕੇ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਆਪਣੀ ਸਰਕਾਰ ਬਣਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਨੇ ਮਾਸੂਮ ਅਫ਼ਗਾਨ ਅਗਲੀ ਖ਼ਬਰ ਬਲਾਕ ਮਲੌਦ ਦੀਆਂ 15 ਸੀਟਾਂ 'ਚੋਂ 6 'ਤੇ ਅਕਾਲੀ ਦਲ, 6 'ਤੇ ਕਾਂਗਰਸ ਅਤੇ 3 'ਤੇ ਆਪ ਜੇਤੂ
Ad Position 24