ਖੰਨਾ, 17 ਦਸੰਬਰ (ਅਜੀਤ ਬਿਊਰੋ)-ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਅਤੇ ਟਰਾਂਸਮਿਸ਼ਨ ਮੰਡਲ ਵਰਕਿੰਗ ਕਮੇਟੀ ਦੇ ਖੰਨਾ ਸੱਕਤਰ ਮੋਹਨ ਸਿੰਘ ਸ਼ੰਭੂ ਅਤੇ ਪ੍ਰੈੱਸ ਸਕੱਤਰ ਵਿਧੀ ਚੰਦ ਨੇ ਸਾਂਝੇ ਰੂਪ ਵਿੱਚ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੈਨਸ਼ਨਰ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਖੰਨਾ ਮੰਡਲ ਵਿਖੇ ਵੱਖ ਵੱਖ ਯੂਨੀਅਨਾਂ ਨੇ ਵਿਸ਼ਾਲ ਗਿਣਤੀ ਵਿੱਚ ਇਕੱਠੇ ਹੋ ਕੇ ਮੰਡਲ ਖੰਨਾ ਦੇ ਗੇਟ ਅੱਗੇ ਪੈਨਸ਼ਨਰ ਅੇੈਸੋ: ਮੰਡਲ ਪ੍ਰਧਾਨ ਗੁਰਸੇਵਕ ਸਿੰਘ ਮੋਹੀ ਦੀ ਪ੍ਰਧਾਨਗੀ ਹੇਠ ਵਿਸ਼ਾਲ ਅਰਥੀ ਫੂਕ ਰੋਸ ਮੁਜ਼ਾਹਰਾ ਕਰਦੇ ਹੋਏ ਬਿਜਲੀ ਸੋਧ ਬਿੱਲ ਅਤੇ ਸੀਡ ਬਿਲ 2025 ਦੀ ਤਜਵੀਜ਼, ਪੰਜਾਬ ਸਰਕਾਰ ਪਾਵਰਕਾਮ ਅਤੇ ਟਰਾਂਸਕੋ ਦੀ ਮਨੈਜਮੈਟ ਵੱਲੋਂ ਸਰਕਾਰੀ ਅਤੇ ਅਰਧ ਸਰਕਾਰੀ ਮਹਿਕਮਿਆਂ ਦੀਆਂ ਜ਼ਮੀਨਾਂ ਵੇਚਣ, ਚਾਰ ਲੇਬਰ ਕੋਡ ਲਾਗੂ ਕਰਨ ਅਤੇ ਆਪਣੀਆਂ ਮੰਗਾਂ ਸਬੰਧੀ ਵਿਸ਼ਾਲ ਰੋਸ ਪ੍ਰਦਰਸ਼ਨ ਕਰਦੇ ਹੋਏ ਕੇਂਦਰ, ਪੰਜਾਬ ਦੀਆਂ ਸਰਕਾਰਾਂ ਅਤੇ ਮੈਨੇਜਮੈਂਟਾਂ ਦੀ ਅਰਥੀ ਲਾਂਬੂ ਲਗਾਉਂਦੇ ਹੋਏ ਮੁਜ਼ਾਹਰਾ ਕੀਤਾ ਗਿਆ | ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਭਵਿੱਖ ਵਿਚ ਜਲਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਤੇਜ ਕਰਦੇ ਹੋਏ ਸਾਰੇ ਪੰਜਾਬ ਵਿਚ ਵਿਧਾਇਕਾਂ ਅਤੇ ਮੰਤਰੀਆਂ ਦੇ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਜਾਣਗੇ ਅਤੇ ਸਰਕਲਾਂ ਦੀਆਂ ਕਨਵੈੱਨਸ਼ਨਾਂ ਕਰਕੇ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ | ਅੱਜ ਦੇ ਰੋਸ ਮੁਜ਼ਾਹਰੇ ਵਿੱਚ ਪੈਨਸ਼ਨਰ ਐਸੋਸ਼ੀਏਸ਼ਨਰ ਰਜਿ. ਦੇ ਹਰਜਿੰਦਰ ਸਿੰਘ, ਜਗਦੇਵ ਸਿੰਘ, ਦਲਵਾਰ ਸਿੰਘ ਭੜੀ, ਰੁਲਦਾ ਸਿੰਘ, ਗੁਰਮੇਲ ਸਿੰਘ, ਵਰਿਆਮ ਸਿੰਘ, ਬਹਾਦਰ ਸਿੰਘ, ਰਣਜੀਤ ਸਿੰਘ ਭੜੀ, ਮਨਜੀਤ ਸਿੰਘ ਸਰਕਲ ਖੰਨਾ ਦੇ ਆਗੂ ਇੰਦਰਜੀਤ ਸਿੰਘ ਅਕਾਲ ਨੇਤਰ ਸਿੰਘ ਫੈਜਗੜੀਆ, ਪ੍ਰਦੀਪ ਕੁਮਾਰ, ਗੁਰਮੀਤ ਸਿੰਘ ਸੀ.ਅੇੈਚ.ਡੀ., ਬਲਜੀਤ ਸਿੰਘ ਖਟੜਾ, ਟੈਕਨੀਕਲ ਸਰਵਿਸਜ਼ ਯੂਨੀਅਨ ਰਜਿ.(ਭੰਗਲ) ਦੇ ਆਗੂ ਨਵਜੋਤ ਕੁਮਾਰ, ਸੰਦੀਪ ਸਿੰਘ, ਬਲਜੀਤ ਸਿੰਘ, ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਮਲਕੀਤ ਸਿੰਘ, ਮੇਵਾ ਸਿੰਘ, ਪਾਵਰਕਾਮ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ, ਮਨਜੀਤ ਸਿੰਘ ਪ੍ਰਾਈਵੇਟ ਮੀਟਰ ਰੀਡਰ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਰੋਜ਼ੀ, ਸੰਯੁਕਤ ਕਿਸਾਨ ਸਭਾ ਦੇ ਆਗੂ ਬਲਜੀਤ ਸਿੰਘ ਅਲੀਪੁਰ ਨੇ ਸਮੂਹ ਕਾਮਿਆਂ ਨੇ ਕਿਹਾ ਕਿ ਅਗਰ ਮੰਗਾਂ ਦਾ ਹੱਲ ਨਾ ਕੀਤਾ ਅਤੇ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਮਹਿਕਮਿਆਂ ਵਿੱਚ ਨਿੱਜੀਕਰਨ ਦੀ ਨੀਤੀ ਨੂੰ ਬੰਦ ਨਾ ਕੀਤਾ ਸੰਘਰਸ਼ ਨੂੰ ਸਾਂਝੇ ਰੂਪ ਵਿੱਚ ਹੋਰ ਤੇਜ਼ ਕੀਤਾ ਜਾਵੇਗਾ |