ਡੇਹਲੋਂ, 18 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਪਿੰਡ ਗੋਪਾਲਪੁਰ ਤੇ ਡੇਹਲੋਂ ਦੋ ਪਿੰਡਾਂ ਦੇ ਸਾਂਝੇ ਜ਼ੋਨ ਜਨਰਲ ਡੇਹਲੋਂ ਤੋਂ ਆਮ ਆਦਮੀ ਪਾਰਟੀ ਵਲੋਂ ਜਗਰੂਪ ਸਿੰਘ ਗਿੱਲ 415 ਵੋਟਾਂ ਨਾਲ ਚੋਣ ਜਿੱਤ ਕੇ ਸੰਮਤੀ ਮੈਂਬਰ ਚੁਣੇ ਗਏ ਹਨ¢ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਜਗਰੂਪ ਸਿੰਘ ਗਿੱਲ ਦੀ ਜਿੱਤ 'ਤੇ ਵਧਾਈ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ, ਜਿਸ ਦੇ ਰਾਜ ਅੰਦਰ ਸਾਰੇ ਵਰਗਾਂ ਦੇ ਲੋਕ ਖ਼ੁਸ਼ ਤੇ ਸੰਤੁਸ਼ਟ ਹੋਏ ਹਨ ¢ ਉਨ੍ਹਾਂ ਕਿਹਾ ਕਿ ਆਪ ਉਮੀਦਵਾਰਾਂ ਦੀ ਵੱਡੀ ਪੱਧਰ 'ਤੇ ਹੋਈ ਜਿੱਤ ਨੇ ਦਰਸਾ ਦਿੱਤਾ ਹੈ ਕਿ ਸੂਬੇ ਦੇ ਹਰ ਵਰਗ ਦੇ ਲੋਕ ਸਰਕਾਰ ਦੀਆਂ ਉਸਾਰੂ ਨੀਤੀਆਂ ਤੋਂ ਖ਼ੁਸ਼ ਤੇ ਸੰਤੁਸ਼ਟ ਨਜ਼ਰ ਆ ਰਹੇ ਹਨ ¢ ਇਸ ਸਮੇਂ ਸੰਮਤੀ ਮੈਂਬਰ ਬਣੇ ਜਗਰੂਪ ਸਿੰਘ ਗਿੱਲ ਡੇਹਲੋਂ ਨੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ |