21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਅਕਾਲੀ ਆਗੂ ਯਾਦੂ ਨੂੰ ਅੱਜ ਖੰਨਾ ਦੀ ਅਦਾਲਤ ਵਿਚ ਕੀਤਾ ਪੇਸ਼

Ad Position 21
No active advertisement
ਅਜੀਤ ਡੈਸਕ 19-12-2025
ਖੰਨਾ, 18 ਦਸੰਬਰ (ਅਜੀਤ ਬਿਊਰੋ)-ਖੰਨਾ ਵਿੱਚ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੂੰ ਅੱਜ ਖੰਨਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਇਸ ਮੌਕੇ ਕਾਫੀ ਗਿਣਤੀ ਵਿਚ ਅਕਾਲੀ ਦਲ ਦੇ ਵਰਕਰ ਅਤੇ ਆਗੂ ਹਾਜ਼ਰ ਸਨ ਅਤੇ ਜਦੋਂ ਉਨ੍ਹਾਂ ਨੂੰ ਲੈ ਕੇ ਖੰਨਾ ਪੁਲਿਸ ਪਹੁੰਚੀ ਤਾਂ ਵਰਕਰਾਂ ਨੇ ਸ਼ੋ੍ਰਮਣੀ ਅਕਾਲੀ ਦਲ ਅਤੇ ਅਕਾਲੀ ਆਗੂ ਯਾਦੂ ਦੇ ਹੱਕ ਵਿਚ ਨਾਅਰੇ ਲਾਏ | ਮਾਨਯੋਗ ਅਦਾਲਤ ਵਲੋਂ ਪੁਲਿਸ ਨੂੰ ਰਿਮਾਂਡ ਨਹੀਂ ਦਿੱਤਾ ਗਿਆ | ਇਸ ਮੌਕੇ ਅਕਾਲੀ ਦਲ ਦੇ ਕਾਨੂੰਨੀ ਸੈੱਲ ਦੇ ਇੰਚਾਰਜ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਖੰਨਾ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਕਿਹਾ ਕਿ ਉਹ ਇਸ ਝੂਠੇ ਪਰਚੇ ਖ਼ਿਲਾਫ਼ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ | ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੂੰ ੂ ਨਜਾਇਜ਼ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਚੋਣਾਂ ਤੋਂ ਪਹਿਲਾਂ ਵਿਰੋਧੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਾਗ਼ਜ਼ ਦਾਖਲ ਨਹੀਂ ਕਰਨ ਦਿੱਤੇ ਗਏ, ਫਿਰ ਬੂਥਾਂ 'ਤੇ ਕਬਜ਼ਾ ਕੀਤਾ ਗਿਆ ਅਤੇ ਹੁਣ ਵੋਟਾਂ ਦੀ ਗਿਣਤੀ ਦੌਰਾਨ ਝੂਠੇ ਪਰਚੇ ਕੀਤੇ ਗਏ ਹਨ | ਇਸ ਦੌਰਾਨ, ਸੁਣਵਾਈ ਤੋਂ ਵਾਪਸ ਆਉਂਦੇ ਹੋਏ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਜਦੋਂ ਅਕਾਲੀ ਦਲ ਦੇ ਉਮੀਦਵਾਰ ਜਿੱਤ ਵੱਲ ਅੱਗੇ ਵੱਧ ਰਹੇ ਸਨ, ਤਾਂ ਨਤੀਜੇ ਰੋਕ ਲਏ ਗਏ ਸਨ ਤੇ ਉਨ੍ਹਾਂ ਨੂੰ ਜ਼ਬਰਦਸਤੀ ਅਗਵਾ ਕਰ ਲਿਆ ਗਿਆ | ਯਾਦੂ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦਾ ਐਸ. ਡੀ. ਐਮ ਖੰਨਾ ਵਿਚਕਾਰ ਦੂਰੀ ਲਗਭਗ 50 ਮੀਟਰ ਸੀ | ਉਨ੍ਹਾਂ ਨੇ ਕੋਈ ਦੁਰਵਿਵਹਾਰ ਨਹੀਂ ਕੀਤਾ ਅਤੇ ਨਾ ਹੀ ਕੋਈ ਰੁਕਾਵਟ ਪੈਦਾ ਕੀਤੀ | ਸਰਕਾਰ ਨੇ ਉਨ੍ਹਾਂ ਧੱਕਾ ਕੀਤਾ ਹੈ ਅਤੇ ਜਿਸ ਦਾ ਜਨਤਾ 2027 ਵਿੱਚ ਜਵਾਬ ਦੇਵੇਗੀ | ਇਸ ਦੌਰਾਨ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਹਰ ਪਾਰਟੀ ਵਰਕਰ ਯਾਦੂ ਦੇ ਨਾਲ ਖੜ੍ਹਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਘਲੋਟੀ ਦੇ ਦੂਸਰੀ ਵਾਰ ਹਿੱਸੇ ਆਈ ਜ਼ਿਲ੍ਹਾ ਪ੍ਰੀਸ਼ਦ ਕੱਦੋਂ ਜ਼ੋਨ ਦੀ ਜਨਰਲ ਸੀਟ ਅਗਲੀ ਖ਼ਬਰ ਸੰਮਤੀ ਜ਼ੋਨ ਡੇਹਲੋਂ ਜ਼ੋਨ ਤੋਂ ਆਪ ਦੇ ਜਗਰੂਪ ਸਿੰਘ ਗਿੱਲ ਸੰਮਤੀ ਮੈਂਬਰ ਬਣੇ
Ad Position 24