ਅਹਿਮਦਗੜ੍ਹ, 18 ਦਸੰਬਰ (ਰਵਿੰਦਰ ਪੁਰੀ)-ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੇ ਸਮਰਥਕ ਉਮੀਦਵਾਰਾਂ ਵਲੋਂ ਵੱਡੀਆਂ ਜਿੱਤਾਂ ਹਾਸਲ ਕਰਨ ਬਾਅਦ ਜੇਤੂ ਉਮੀਦਵਾਰਾਂ ਨੂੰ ਮੁਬਾਰਕਾਂ ਦੇਣ ਵਾਲਿਆਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਇਯਾਲੀ ਦੀ ਵੱਡੀ ਸਫਲਤਾ ਨੂੰ ਇਤਿਹਾਸਕ ਕਰਾਰ ਦਿੱਤਾ ¢ ਲਤਾਲਾ ਪਿੰਡ ਦੇ ਵਸਨੀਕ ਪ੍ਰਦੀਪ ਕੌਰ ਜੋ ਜ਼ਿਲ੍ਹਾ ਪ੍ਰੀਸ਼ਦ ਜੋਨ ਮੋਹੀ ਤੋਂ ਅਤੇ ਲਤਾਲਾ ਬਲਾਕ ਸੰਮਤੀ ਜ਼ੋਨ ਤੋਂ ਜੇਤੂ ਅਮਨਦੀਪ ਕੌਰ ਖੰਗੂੜਾ ਜਿਨ੍ਹਾਂ ਭਾਰੀ ਬਹੁਮਤ ਨਾਲ ਜਿੱਤਾਂ ਹਾਸਿਲ ਕੀਤੀਆਂ ਦੇ ਪਰਿਵਾਰਾਂ ਅਤੇ ਨਾਲ ਹੀ ਜੇਤੂ ਉਮੀਦਵਾਰਾਂ ਦੇ ਘਰ ਪਹੁੰਚ ਵਿਧਾਇਕ ਇਯਾਲੀ ਨੇ ਵਿਸ਼ੇਸ਼ ਕਰ ਕੇ ਧੰਨਵਾਦ ਕੀਤਾ ਅਤੇ ਨਾਲ ਹੀ ਇਨ੍ਹਾਂ ਨਾਲ ਸੰਬੰਧਿਤ ਸਾਰੇ ਪਿੰਡਾਂ ਦੇ ਵੋਟਰਾਂ ਦਾ ਵੀ ਧੰਨਵਾਦ ਕੀਤਾ ¢ ਇਸ ਮੌਕੇ 'ਤੇ ਸੀਨੀਅਰ ਆਗੂ ਜਥੇਦਾਰ ਜਗਤਾਰ ਸਿੰਘ ਲਤਾਲਾ, ਦਲਜੀਤ ਸਿੰਘ ਲਾਲਾ, ਜਗਮੇਲ ਸਿੰਘ, ਰਾਜਿੰਦਰ ਸਿੰਘ ਸਾਬਕਾ ਪੰਚ, ਰਿਟਾਇਰ ਥਾਣੇਦਾਰ ਪਿ੍ਤਪਾਲ ਸਿੰਘ, ਹਰਜਿੰਦਰ ਸਿੰਘ, ਜਗਜੀਤ ਸਿੰਘ ਆਦਿ ਵੀ ਵਿਸ਼ੇਸ਼ ਕਰ ਕੇ ਹਾਜ਼ਰ ਸਨ¢