21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਰਾਮਗੜ੍ਹ ਸਰਦਾਰਾਂ ਜ਼ੋਨ ਤੋਂ ਜੇਤੂ ਅਵਤਾਰ ਸਿੰਘ ਤਾਰੀ ਦਾ ਸਾਬਕਾ ਵਿਧਾਇਕ ਲੱਖਾ ਪਾਇਲ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 19-12-2025
ਮਲੌਦ, 18 ਦਸੰਬਰ (ਦਿਲਬਾਗ ਸਿੰਘ ਚਾਪੜਾ)-ਬਲਾਕ ਮਲੌਦ ਦੇ ਪਿੰਡਾਂ ਨਾਲ ਸਬੰਧਿਤ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਰਾਮਗੜ੍ਹ ਸਰਦਾਰਾਂ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾਂ ਦੀ ਜਿੱਤ ਦੀ ਖ਼ੁਸ਼ੀ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਵਲੋਂ ਮੂੰਹ ਮਿੱਠਾ ਕਰਵਾਕੇ ਵਧਾਈ ਦਿੱਤੀ ਗਈ ਅਤੇ ਸਨਮਾਨ ਕੀਤਾ ਗਿਆ | ਇਸ ਤੋਂ ਇਲਾਵਾ ਬਲਾਕ ਮਲੌਦ ਦੇ ਜੇਤੂ ਬਲਾਕ ਸੰਮਤੀ ਉਮੀਦਵਾਰ ਕ੍ਰਿਸ਼ਨ ਦੇਵ ਜੋਗੀਮਾਜਰਾ, ਪ੍ਰੋ. ਗੁਰਮੁੱਖ ਸਿੰਘ ਗੋਮੀ ਸਿਆੜ੍ਹ, ਕਮਲਜੀਤ ਕੌਰ, ਜਸਵਿੰਦਰ ਕੌਰ, ਕੁਲਦੀਪ ਕੌਰ, ਨਿਰਮਲ ਸਿੰਘ ਗੋਗਾ ਦਾ ਵੀ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਪ੍ਰਧਾਨ ਗਿੱਲ ਬੇਰਕਲਾਂ ਨੇ ਕਿਹਾ ਕਿ ਹਲਕਾ ਪਾਇਲ ਦੇ ਲੋਕਾਂ ਨੇ ਝਾੜੂ ਦੇ ਝੂਠ ਅਤੇ ਹਲਕਾ ਵਿਧਾਇਕ ਦੇ ਹੰਕਾਰ ਦਾ ਜਵਾਬ ਦਿੰਦਿਆਂ ਕਾਂਗਰਸ ਪਾਰਟੀ ਨੂੰ ਵੱਡੀ ਸਫ਼ਲਤਾ ਦਿੱਤੀ ਹੈ | ਉਨ੍ਹਾਂ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬੰਤ ਸਿੰਘ ਦਬੁਰਜੀ ਸਾਬਕਾ ਚੇਅਰਮੈਨ, ਜਿਲ੍ਹਾ ਸੀ. ਮੀਤ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਜੁਲਮਗੜ੍ਹ, ਯੂਥ ਆਗੂ ਗੁਰਪ੍ਰੀਤ ਸਿੰਘ ਗੋਪੀ ਖੇੜੀ, ਇੰਦਰਜੀਤ ਸਿੰਘ ਕੁਲਾਹੜ, ਜੈਨੀ ਗੋਸਲਾ ਯੂਥ ਆਗੂ, ਕੇਵਲ ਸਿੰਘ, ਲਾਭ ਸਿੰਘ ਪ੍ਰਧਾਨ ਬੇਰਕਲਾ, ਮੰਗਤ ਰਾਮ ਸਿੰਘ ਸਾਬਕਾ ਪੰਚ, ਗਿਆਨੀ ਗੁਰਚਰਨ ਬੇਰਕਲਾ ਤੋ ਇਲਾਵਾ ਹੋਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਮਤੀ ਚੋਣਾਂ ਨੇ ਸ਼੍ਰੋਮਣੀ ਅਕਾਲੀ ਦਲ ਲਈ 2027 ਦਾ ਰਾਹ ਪੱਧਰਾ ਕੀਤਾ- ਮਦਨੀਪੁਰ ਅਗਲੀ ਖ਼ਬਰ ਹਲਕਾ ਪਾਇਲ ਦੇ ਸਮੂਹ ਅਕਾਲੀ ਅਹੁਦੇਦਾਰ ਗੁਰਦੁਆਰਾ ਚੋਲਾ ਸਾਹਿਬ ਵਿਖੇ ਹੋਏ ਨਤਮਸਤਕ
Ad Position 24