21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਵੋਟਰਾਂ ਨੇ ਸ਼ੋ੍ਰਮਣੀ ਅਕਾਲੀ ਦਲ 'ਚ ਭਰੋਸੇਯੋਗਤਾ ਦਿਖਾਈ- ਹਰਮਿੰਦਰ ਸਿੰਘ ਮੰਡੇਰ

Ad Position 21
No active advertisement
ਅਜੀਤ ਡੈਸਕ 19-12-2025
ਜੌੜੇਪੁਲ ਜਰਗ, 18 ਦਸੰਬਰ (ਪਾਲਾ ਰਾਜੇਵਾਲੀਆ)- ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੀ ਵਧੀ ਵੋਟ ਨੇ ਸ਼ੋ੍ਰਮਣੀ ਅਕਾਲੀ ਦਲ 'ਚ ਨਵਾਂ ਉਤਸ਼ਾਹ ਪੈਦਾ ਕੀਤਾ | ਸਾਡੇ ਇਲਾਕੇ ਖ਼ਾਸਕਰ ਪਿੰਡ ਜਰਗ 'ਚੋਂ ਅਕਾਲੀ ਦਲ ਨੂੰ ਪਈਆਂ ਵੋਟਾਂ, ਰੌਣੀ ਅਤੇ ਜਰਗੜੀ 'ਚੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਦਾ ਆਪਣੇ ਵਿਰੋਧੀਆਂ ਕਾਂਗਰਸ ਅਤੇ ਆਪ ਦੇ ਉਮੀਦਵਾਰਾਂ ਨਾਲੋਂ ਵੱਡੇ ਫ਼ਰਕ ਨਾਲ ਜਿੱਤ ਪ੍ਰਾਪਤ ਕਰਨਾ ਇਸ ਸੱਚ ਦਾ ਸੰਕੇਤ ਹੈ ਕਿ ਲੋਕਾਂ ਨੇ ਕਾਂਗਰਸ ਅਤੇ ਆਪ ਪਾਰਟੀ ਦੀਆਂ ਤਾਨਾਸ਼ਾਹੀ ਨੀਤੀਆਂ ਨੂੰ ਬੁਰੀ ਤਰ੍ਹਾਂ ਨਕਾਰ ਕੇ ਸ਼ੋ੍ਰਮਣੀ ਅਕਾਲੀ ਦਲ 'ਚ ਭਰੋਸੇਯੋਗਤਾ ਦਿਖਾਈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਕੌਮੀ ਮੀਤ ਪ੍ਰਧਾਨ ਹਰਮਿੰਦਰ ਸਿੰਘ ਮੰਡੇਰ ਨੇ ਜਰਗ ਵਿਖੇ ਪ੍ਰੈਸ ਨਾਲ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ | ਇਸ ਮੌਕੇ ਅਮਰੀਕ ਸਿੰਘ ਮੰਡੇਰ ਯੂ. ਐਸ. ਏ., ਭਵਨਦੀਪ ਸਿੋੰਘ ਮੰਡੇਰ, ਕੁਲਵਿੰਦਰ ਸਿੰਘ ਕਾਕਾ ਜਰਗ, ਜਗਦੇਵ ਸਿੰਘ ਪ੍ਰਧਾਨ, ਯਾਦਵਿੰਦਰ ਸਿੰਘ ਯਾਦੀ ਸਮੇਤ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 2027 'ਚ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ- ਜੱਲ੍ਹਾ ਅਗਲੀ ਖ਼ਬਰ ਸਾਬਕਾ ਵਿਧਾਇਕ ਲੱਖਾ ਪਾਇਲ ਨੇ ਮਲੌਦ ਤੇ ਦੋਰਾਹਾ ਤੋਂ ਜੇਤੂ ਕਾਂਗਰਸੀ ਉਮੀਦਵਾਰਾਂ ਦਾ ਕੀਤਾ ਸਨਮਾਨ
Ad Position 24