ਮਲੌਦ, 18 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਬਹੁਤ ਚੰਗਾ ਫੈਸਲਾ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇ: ਹਰਪਾਲ ਸਿੰਘ ਜੱਲ੍ਹਾ ਨੇ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਮਿਲੀ ਹਲਾਸ਼ੇਰੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਮਨੋਬਲ ਉੱਚਾ ਹੋਇਆ ਹੈ ਤੇ 2027 ਵਿਚ ਸਰਕਾਰ ਬਣਨੀ ਤੈਅ ਹੈ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪਹਿਲ ਅੰਦਰ ਵੀ ਸ਼੍ਰੋਮਣੀ ਅਕਾਲੀ ਦਲ ਦੇ 9 ਬਲਾਕ ਸੰਮਤੀ ਦੇ ਉਮੀਦਵਾਰ ਜੇਤੂ ਰਹੇ |