ਬੀਜਾ, 18 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਸੂਬੇ ਅੰਦਰ ਸ਼ੋ੍ਰਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੇ ਧੱਕੇਸ਼ਾਹੀ ਦੇ ਬਾਵਜੂਦ ਵੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜਿਆਂ ਵਿਚ ਉਮੀਦਵਾਰਾਂ ਦੀ ਹੋਈ ਜਿੱਤ ਨੇ ਦਰਸਾ ਦਿੱਤਾ ਹੈ ਕਿ ਸੂਬੇ ਦੇ ਲੋਕ ਹੁਣ ਅਕਾਲੀ ਦਲ ਦਾ ਰਾਜ ਭਾਗ ਲਿਆਉਣ ਲਈ ਤਿਆਰ ਬਰ ਤਿਆਰ ਬੈਠੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਇੱਕ ਮੁਲਾਕਾਤ ਦੌਰਾਨ ਸਮਾਜ ਸੇਵੀ ਹਰਮਿੰਦਰ ਸਿੰਘ ਮੰਡੇਰ ਸਰਕਲ ਪ੍ਰਧਾਨ ਪਾਇਲ, ਸਰਗਰਮ ਆਗੂ ਚਰਨਜੀਤ ਸਿੰਘ ਚੰਨੀ ਪਾਇਲ ਨੇ ਆਖਿਆ ਕਿ ਹਰ ਵਰਗ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ, ਹੁਣ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੜੀ ਹੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ | ਇਸ ਮੌਕੇ ਬਾਬਾ ਜੋਰਾ ਸਿੰਘ ਕੈਪਟਨ ਰਾਮਪਾਲ ਸਿੰਘ ਬੀਜਾ, ਚਰਨਜੀਤ ਸਿੰਘ ਚੰਨੀ, ਤਰਨਪ੍ਰੀਤ ਸਿੰਘ ਬੰਬ,ਸੁਖਵਿੰਦਰ ਸਿੰਘ ਸੁੱਖਾ, ਮਾਸਟਰ ਬਲਵਿੰਦਰ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਸਿਆਣ, ਦੀਦਾਰ ਸਿੰਘ ਰਾਏਪੁਰ ਆਦਿ ਹਾਜ਼ਰ ਸਨ |