ਮਾਛੀਵਾੜਾ ਸਾਹਿਬ, 18 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਭਾਈ ਪਰਮਜੀਤ ਸਿੰਘ ਖ਼ਾਲਸਾ ਵਲੋਂ ਸ਼ੁਰੂ ਕੀਤੀ 'ਚਰਨ ਚਲਉ ਮਾਰਗ ਗੋਬਿੰਦ' ਲੜੀ ਤਹਿਤ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਛੀਵਾੜਾ ਸਾਹਿਬ ਆਉਣ ਦੀ ਯਾਦ 'ਚ ਇਤਿਹਾਸਕ ਗੁਰਦੁਆਰਾ ਸ਼੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਜਸਦੇਵ ਸਿੰਘ, ਭਾਈ ਜਸਵੰਤ ਸਿੰਘ ਯੂ. ਐੱਸ. ਏ. ਵਾਲਿਆਂ ਵਲੋਂ ਕੀਰਤਨ ਕੀਤਾ ਗਿਆ | ਉਪਰੰਤ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਸਮਾਗਮ ਦੌਰਾਨ ਪੁੱਜੇ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਵਲੋਂ ਗਾਏ ਸ਼ਬਦ 'ਜੋ ਨਰ ਦੁਖ ਮੇਂ ਦੁਖ ਨਾ ਮਾਨੈ' ਸ਼ਬਦ ਦੀ ਵਿਆਖਿਆ ਕੀਤੀ | ਇਹ ਕਥਾ ਸਮਾਗਮ 7 ਵਜੇ ਤੋਂ ਲੈ ਕੇ ਰਾਤ 11.30 ਵਜੇ ਸੰਪੰਨ ਹੋਇਆ | ਇਸ ਮੌਕੇ ਸੰਗਤਾਂ ਦੇ ਲਈ ਬਾਬਾ ਮੋਹਣ ਸਿੰਘ ਵਲੋਂ ਸਾਥੀਆਂ ਸਮੇਤ ਅਤੇ ਹੋਰ ਸੰਗਤਾਂ ਵਲੋਂ ਮਿੱਠੇ ਗਰਮ ਦੁੱਧ ਦਾ ਲੰਗਰ ਲਗਾਇਆ ਗਿਆ | ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ ਵਲੋਂ ਜਿੱਥੇ ਆਈਆਂ ਸੰਗਤਾਂ ਦਾ ਧੰਨਵਾਦ ਪ੍ਰਗਟਾਇਆ ਗਿਆ, ਉੱਥੇ ਸੰਗਤਾਂ ਲਈ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਅਮਰਜੀਤ ਸਿੰਘ ਚਾਵਲਾ, ਸਾਬਕਾ ਹੈੱਡ ਗ੍ਰੰਥੀ ਭਾਈ ਜਸਵਿੰਦਰ ਸਿੰਘ, ਜਥੇਦਾਰ ਅਜਮੇਰ ਸਿੰਘ ਖੇੜਾ, ਜਥੇਦਾਰ ਰਣਜੀਤ ਸਿੰਘ ਮੰਗਲੀ, ਪਰਮਜੀਤ ਸਿੰਘ ਲੱਖੇਵਾਲ, ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਸਰਬੰਸ ਸਿੰਘ ਮਾਣਕੀ, ਬੀਬੀ ਹਰਜਿੰਦਰ ਕੌਰ ਬਾਜਵਾ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਹਰਜਤਿੰਦਰ ਸਿੰਘ ਪਵਾਤ, ਮੈਨੇਜਰ ਜਸਵੀਰ ਸਿੰਘ ਮੰਗਲੀ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਕਥਾ ਵਾਚਕ ਇਕਨਾਮ ਸਿੰਘ, ਖ਼ਜ਼ਾਨਚੀ ਜਸਪਿੰਦਰ ਸਿੰਘ, ਰਿਕਾਰਡ ਕੀਪਰ ਅਮਰਿੰਦਰ ਸਿੰਘ, ਅਮਰੀਕ ਸਿੰਘ ਮੈਨੇਲਾ, ਅਰਵਿੰਦਰਪਾਲ ਸਿੰਘ ਵਿੱਕੀ, ਬਾਬਾ ਮੋਹਣ ਸਿੰਘ, ਜਸਵੀਰ ਸਿੰਘ ਢਿੱਲੋਂ, ਚਿੱਤਰਕਾਰ ਜਗਦੀਸ਼ ਸਿੰਘ ਬਰਾੜ, ਮੈਨੇਜਰ ਗੁਰਮੀਤ ਸਿੰਘ ਕਾਹਲੋਂ, ਬਾਬਾ ਲਖਵੀਰ ਸਿੰਘ ਲੱਖਾ, ਮਨਮੋਹਣ ਸਿੰਘ ਖੇੜਾ, ਸ਼ੇਰ ਸਿੰਘ ਸ਼ੇਰਾ, ਸੁਰਜੀਤ ਸਿੰਘ ਗੋਗੀਆ, ਸੁਖਵਿੰਦਰ ਸਿੰਘ ਕਾਹਲੋਂ, ਪਰਮਜੀਤ ਖੜਕ, ਪਰਮਜੀਤ ਪੰਮਾ, ਸਿਮਰਨਜੀਤ ਗੋਗੀਆ ਵੀ ਹਾਜ਼ਰ ਸਨ | ਮੰਚ ਸੰਚਾਲਨ ਦੀ ਭੂਮਿਕਾ ਭਾਈ ਬਚਿੱਤਰ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ |