21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-12-2025

ਨੈਸ਼ਨਲ ਕਿੱਕ ਬਾਕਸਿੰਗ 'ਚ ਵਿਕਟੋਰੀਆ ਸਕੂਲ ਲਹਿਰਾ ਨੇ ਸੋਨੇ ਦਾ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 19-12-2025
ਡੇਹਲੋਂ, 18 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸਿਲਵਰ ਓਕ ਪਬਲਿਕ ਸਕੂਲ, ਸਵਰੂਪ ਨਗਰ ਨਵੀਂ ਦਿੱਲੀ ਵਿਖੇ ਹੋਈ 14ਵੀਂ ਨੈਸ਼ਨਲ ਇਨਵੀਟੇਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਖਿਡਾਰੀਆਂ ਨੇ ਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ ¢ ਇਸ ਪ੍ਰਤੀਯੋਗਤਾ ਵਿਚ ਸ਼ਾਨਵੀਰ ਸਿੰਘ ਨੇ ਖੇਡ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਮਾਣ ਵਧਾਇਆ¢ ਇਸ ਦੇ ਨਾਲ ਹੀ ਸੁਪਨਦੀਪ ਕੌਰ ਨੇ ਚਾਂਦੀ ਦਾ ਤਗਮਾ ਅਤੇ ਪਰਮਵੀਰ ਸਿੰਘ ਨੇ ਕਾਂਸੀ ਦਾ ਤਗਮਾ ਹਾਸਿਲ ਕੀਤਾ¢ ਇਸ ਸ਼ਾਨਦਾਰ ਸਫਲਤਾ ਪਿੱਛੇ ਸੁਖਵੀਰ ਸਿੰਘ ਸਮੇਤ ਹੋਰ ਕੋਚਾਂ ਦੀ ਅਣਥੱਕ ਮਿਹਨਤ ਅਤੇ ਖਿਡਾਰੀਆਂ ਦੀ ਲਗਨ ਦਾ ਅਹਿਮ ਯੋਗਦਾਨ ਰਿਹਾ¢ ਸਕੂਲ ਦੇ ਪਿ੍ੰਸੀਪਲ ਬਿਪਨ ਸੇਠੀ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਰਾਸ਼ਟਰੀ ਪੱਧਰ 'ਤੇ ਸੋਨੇ ਦਾ ਤਗਮਾ ਜਿੱਤਣਾ ਵਿਕਟੋਰੀਆ ਸਕੂਲ ਲਈ ਬੇਹੱਦ ਮਾਣ ਦੀ ਗੱਲ ਹੈ¢ ਪਿੰ੍ਰਸੀਪਲ ਸੇਠੀ ਨੇ ਕਿਹਾ ਕਿ ਸਕੂਲ ਸੰਸਥਾ ਵਲੋਂ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਦੇ ਵਿਸ਼ੇਸ਼ ਉਪਰਾਲੇ ਜਾਰੀ ਹਨ¢ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਡਾ. ਸੁਰਿੰਦਰਪਾਲ ਸਿੰਘ ਸੋਫਤ, ਪ੍ਰਧਾਨ ਐਡਵੋਕੇਟ ਸੰਜੇ ਢੰਡ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਸਦਾ ਹੀ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਖੇਡਾਂ ਨੂੰ ਵੀ ਸਮਾਨ-ਅੰਤਰ ਮਹੱਤਵ ਦਿੰਦਾ ਹੈ ਅਤੇ ਅਜਿਹੀਆਂ ਕਾਮਯਾਬੀਆਂ ਵਿਦਿਆਰਥੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ¢
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਬਿੱਲਾਂ ਵਾਲੀ ਛੱਪੜੀ, ਖੰਨਾ ਦੀ ਬੱਲੇ ਬੱਲੇ ਅਗਲੀ ਖ਼ਬਰ ਸ਼੍ਰੋ.ਅ.ਦ. ਦੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਪ੍ਰੋ. ਹਰਜੀਤ ਕੌਰ ਵਲੋਂ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ
Ad Position 24