16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਭਾਜਪਾ ਦੇ ਕਿਸਾਨੀ ਤੋਂ ਬਾਅਦ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਨੂੰ ਖ਼ਤਮ ਕਰਨ ਦੇ ਮਨਸੂਬੇ-ਜੁਲਮਗੜ

Ad Position 21
No active advertisement
ਅਜੀਤ ਡੈਸਕ 20-12-2025
ਮਲੌਦ, 19 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕੇਂਦਰ ਦੀ ਭਾਜਪਾ ਸਰਕਾਰ ਦੇ ਕਿਸਾਨੀ ਤੋਂ ਬਾਅਦ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਨੂੰ ਖ਼ਤਮ ਕਰਨ ਦੇ ਮਨਸੂਬੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਉਪ ਚੇਅਰਮੈਨ ਤੇ ਕਾਂਗਰਸੀ ਆਗੂ ਗੁਰਦੀਪ ਸਿੰਘ ਜੁਲਮਗੜ ਨੇ ਕਰਦਿਆਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਦੇਸ਼ ਦੇ ਅੰਨਦਾਤੇ ਨਾਲ ਅਨਿਆਂ ਕੀਤਾ ਹੁਣ ਗਰੀਬ ਪਰਿਵਾਰਾਂ ਦੇ ਮੈਂਬਰ ਮਨਰੇਗਾ ਯੋਜਨਾ ਰਾਹੀਂ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰਦੇ ਹਨ, ਜਿਸ ਯੋਜਨਾ ਨੂੰ ਆਨੇ ਬਹਾਨੇ ਖਤਮ ਕਰਨ ਦਾ ਰਸਤਾ ਅਖ਼ਤਿਆਰ ਕਰਨਾ ਇੱਕ ਬਹੁਤ ਹੀ ਮੰਦਭਾਗਾ ਫ਼ੈਸਲਾ ਹੈ | ਉਨ੍ਹਾਂ ਕਿਹਾ ਕਿ ਮਨਰੇਗਾ ਯੋਜਨਾ ਕਾਂਗਰਸ ਪਾਰਟੀ ਦੀ ਦੇਣ ਹੈ, ਜਿਸ ਨਾਲ ਜ਼ਮੀਨੀ ਪੱਧਰ 'ਤੇ ਪਿੰਡਾਂ ਦੇ ਅਨੇਕਾਂ ਕਾਰਜ ਹੁੰਦੇ ਹਨ ਅਤੇ ਲੋੜਵੰਦ ਪਰਿਵਾਰਾਂ ਨੂੰ ਰੁਜਗਾਰ ਮਿਲਦਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮਨਰੇਗਾ ਮਜਦੂਰਾਂ ਦੇ ਹੱਕ ਵਿਚ ਆਪਣੀ ਆਵਾਜ਼ ਬੁਲੰਦ ਕਰਕੇ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਕੰਨਿਆ ਸਕੂਲ ਮਲੌਦ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਅਗਲੀ ਖ਼ਬਰ ਸੰਘਣੀ ਧੁੰਦ ਕਾਰਨ ਟਰੱਕ ਤੇ ਚਾਰ ਕਾਰਾਂ ਆਪਸ 'ਚ ਟਕਰਾਈਆਂ
Ad Position 24