16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਕੰਨਿਆ ਸਕੂਲ ਮਲੌਦ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

Ad Position 21
No active advertisement
ਅਜੀਤ ਡੈਸਕ 20-12-2025
ਮਲੌਦ 19 ਦਸੰਬਰ (ਦਿਲਬਾਗ ਸਿੰਘ ਚਾਪੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲੌਦ ਗਰਲਜ਼ (ਲੁਧਿਆਣਾ) ਵਿਖੇ ਹਰ ਸਾਲ ਦੀ ਤਰ੍ਹਾਂ ਸਕੂਲ ਇੰਚਾਰਜ ਦਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸਾਲਾਨਾ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਲੈਕਚਰਾਰ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੌਕੇ ਸਕੂਲ ਵਿਦਿਆਰਥਣਾਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਆਏ ਮਹਿਮਾਨਾਂ ਨੇ ਪੇਸ਼ਕਾਰੀ ਦੀ ਸ਼ਲਾਘਾ ਕੀਤੀ | ਇਸ ਮੌਕੇ ਪਿਛਲੇ ਸਾਲ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਪਹਿਲਾਂ, ਦੂਸਰਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਅਕੈਡਮਿਕ ਇਨਾਮ, ਬਾਰ੍ਹਵੀਂ ਜਮਾਤ ਦੇ ਸਾਲਾਨਾ ਨਤੀਜੇ ਵਿੱਚ ਮੈਰਿਟ ਵਿੱਚ 12ਵਾਂ ਸਥਾਨ ਪ੍ਰਾਪਤ ਕਰਨ ਵਾਲੀ ਵਿਦਿਆਰਥਣ ਤਰਨਦੀਪ ਕੌਰ ਬੁਰਕੜਾ, ਬੈਸਟ ਪ੍ਰਫੋਰਮੈਂਸ ਲਈ ਵੱਖ ਵੱਖ ਵਿਸ਼ਿਆਂ ਵਿਚੋਂ 100 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ, ਹੋਣਹਾਰ ਖਿਡਾਰੀ ਅਤੇ ਵੱਧ ਹਾਜ਼ਰੀ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਸਟੇਜ ਦੀ ਕਾਰਵਾਈ ਲੈਕਚਰਾਰ ਬਿਕਰਮਜੀਤ ਸਿੰਘ ਅਤੇ ਮੋਹਨ ਸਿੰਘ ਨੇ ਬਾਖ਼ੂਬੀ ਨਿਭਾਈ ਅਤੇ ਸਕੂਲ ਲਈ ਸਮੇਂ ਸਮੇਂ ਤੇ ਵੱਖ ਵੱਖ ਤਰ੍ਹਾਂ ਦੀ ਸਹਾਇਤਾ ਕਰਨ ਵਾਲੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਗਿਆ | ਸੁਨਹਿਰੀ ਯਾਦਾਂ ਦੀ ਛਾਪ ਛੱਡਦਾ ਸਮਾਗਮ ਸਮਾਪਤ ਹੋਇਆ | ਇਸ ਮੌਕੇ ਮੁੱਖ ਮਹਿਮਾਨ ਸੰਤ ਬਾਬਾ ਅਵਤਾਰ ਸਿੰਘ ਬਾਬਰਪੁਰ ਦੇ ਸਪੁੱਤਰ ਰੁਪਿੰਦਰ ਸਿੰਘ ਤੋਂ ਇਲਾਵਾ ਸੋਨੀਆ ਗੋਇਲ ਪ੍ਰਧਾਨ ਨਗਰ ਪੰਚਾਇਤ ਮਲੌਦ, ਸਮਾਜ ਸੇਵੀ ਇੰਦਰਜੀਤ ਪੁਰੀ, ਰਣਜੀਤ ਸਿੰਘ ਰਣਜੀਤ ਮੈਡੀਕੋਜ਼ ਬਾਬਰਪੁਰ, ਸੂਬੇਦਾਰ ਪਿਆਰਾ ਸਿੰਘ, ਜਗਦੀਸ਼ ਸਿੰਘ ਦੀਸ਼ਾ ਰੋੜੀਆਂ, ਰਿਟਾਇਰਡ ਪਿ੍ੰਸੀਪਲ ਬਲਵੰਤ ਸਿੰਘ, ਬੀ. ਐਨ. ਓ ਬਲਾਕ ਡੇਹਲੋਂ-2 ਬੇਅੰਤ ਸਿੰਘ ਜੋਗੀ ਮਾਜਰਾ, ਕਮਲਪ੍ਰੀਤ ਕੌਰ ਸੋਮਲ, ਐਸ ਐਮ ਸੀ ਕਮੇਟੀ ਦੇ ਚੇਅਰਪਰਸਨ ਸਰੁੱਚੀ ਅਤੇ ਮੈਂਬਰ, ਪ੍ਰਾਇਮਰੀ ਸਕੂਲ ਮਲੌਦ ਦਾ ਸਮੂਹ ਸਟਾਫ, ਬਲਵਿੰਦਰ ਸਿੰਘ ਲਤਾਲਾ, ਡਾਕਟਰ ਮਨਜੀਤ ਸਿੰਘ ਹਰਬਖਸ਼ ਲੈਬ ਮਲੌਦ, ਪੁਰਾਣੇ ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਪੇ ਤੇ ਸਮੂਹ ਸਟਾਫ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਕਲਿਆਣ ਸੰਗਠਨ ਸਮਰਾਲਾ ਵਲੋਂ ਪੈਨਸ਼ਨਰਜ਼ ਦਿਵਸ 'ਤੇ 8 ਇਸਤਰੀ ਤੇ 6 ਪੁਰਸ਼ ਪੈਨਸ਼ਨਰ ਸਨਮਾਨਿਤ ਅਗਲੀ ਖ਼ਬਰ ਭਾਜਪਾ ਦੇ ਕਿਸਾਨੀ ਤੋਂ ਬਾਅਦ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਨੂੰ ਖ਼ਤਮ ਕਰਨ ਦੇ ਮਨਸੂਬੇ-ਜੁਲਮਗੜ
Ad Position 24