16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਵਿਕਾਸ ਕਾਰਜਾਂ 'ਚ ਸਹਿਯੋਗ ਕਰਾਂਗਾ- ਪ੍ਰੋ: ਗੁਰਮੁੱਖ ਸਿੰਘ ਗੋਮੀ

Ad Position 21
No active advertisement
ਅਜੀਤ ਡੈਸਕ 20-12-2025
ਮਲੌਦ, 19 ਦਸੰਬਰ (ਦਿਲਬਾਗ ਸਿੰਘ ਚਾਪੜਾ)- ਬਲਾਕ ਸੰਮਤੀ ਚੋਣਾਂ ਵਿੱਚ ਬਲਾਕ ਮਲੌਦ ਵਿੱਚ ਸਭ ਤੋਂ ਵੱਧ 488 ਵੋਟਾਂ ਦੇ ਫ਼ਰਕ ਨਾਲ ਸਿਆੜ ਜੋਨ ਤੋਂ ਚੋਣ ਜਿੱਤੇ ਕਾਂਗਰਸ ਪਾਰਟੀ ਨਾਲ ਸਬੰਧਿਤ ਅਗਾਂਹਵਧੂ ਸੋਚ ਰੱਖਣ ਵਾਲੇ ਆਗੂ ਪ੍ਰੋ. ਗੁਰਮੁੱਖ ਸਿੰਘ ਗੋਮੀ ਨੇ ਜਿਥੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦੇ ਹੱਕ ਵਿਚ ਦਿੱਤੇ ਫ਼ਤਵੇ ਲਈ ਧੰਨਵਾਦ ਕੀਤਾ, ਉੱਥੇ ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਉਹ ਪਾਰਟੀ ਪੱਧਰ ਤੋਂ ਉੱਪਰ ਉੱਠ ਕਿ ਸਹਿਯੋਗ ਕਰਨਗੇ | ਪਿੰਡ ਦੇ ਵਿਕਾਸ ਲਈ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਵਿੱਚੋਂ ਪਿੰਡ ਦੇ ਵਿਕਾਸ ਲਈ ਗਰਾਂਟ ਲਿਆਉਣ ਨੂੰ ਤਰਜੀਹ ਦੇਣਗੇ | ਪ੍ਰੋ. ਗੋਮੀ ਨੇ ਕਿਹਾ ਕਿ ਆਪਣੇ ਪਿੰਡ ਵਿਚ ਅਮਨ ਸਾਂਤੀ ਰੱਖਣ ਦੇ ਨਾਲ ਨਾਲ ਉਹ ਲੋਕਾ ਦੇ ਸਮਾਜਿਕ ਰਿਸ਼ਤਿਆਂ ਵਿੱਚ ਦੂਰੀਆਂ ਨਹੀਂ ਪੈਣ ਦੇਣਗੇ | ਇਸ ਤੋਂ ਇਲਾਵਾ ਧਾਰਮਿਕ , ਵਿੱਦਿਅਕ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ | ਨਸ਼ਿਆਂ ਦੇ ਵਧਦੇ ਰੁਝਾਨ ਨੂੰ ਰੋਕਣ ਲਈ ਉਹ ਪ੍ਰਸ਼ਾਸਨ ਦਾ ਸਹਿਯੋਗ ਲੈਣਗੇ ਅਤੇ ਖ਼ੁਦ ਵੀ ਪ੍ਰਸ਼ਾਸਨ ਦਾ ਉਸਾਰੂ ਕੰਮਾਂ ਵਿੱਚ ਪੂਰਨ ਸਹਿਯੋਗ ਕਰਨਗੇ | ਪਿੰਡ ਦੇ ਹਰ ਫ਼ਿਰਕੇ ਦੇ ਵੋਟਰਾਂ ਦਾ ਉਨ੍ਹਾਂ ਧੰਨਵਾਦ ਕਰਦਿਆਂ ਕਿਹਾ ਲੋਕਾਂ ਨੇ ਉਨ੍ਹਾਂ ਦੇ ਸਵਰਗਵਾਸੀ ਪਿਤਾ ਅਤੇ ਪਰਿਵਾਰ ਵੱਲੋਂ ਕੀਤੇ ਕੰਮਾਂ ਤੇ ਮੋਹਰ ਲਗਾ ਕੇ ਉਨ੍ਹਾਂ ਉੱਪਰ ਜੋ ਅਹਿਸਾਨ ਕੀਤਾ, ਉਸ ਲਈ ਹਰ ਸਮੇਂ ਸੇਵਾ ਲਈ ਤਤਪਰ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਖੰਨਾ ਨੇੜੇ ਰੇਲਵੇ ਟਰੈਕ ਤੋਂ ਅਣਪਛਾਤੀ ਲਾਸ਼ ਮਿਲੀ ਅਗਲੀ ਖ਼ਬਰ ਥਾਣਾ ਸਿਟੀ 2 ਮੁਖੀ ਹਰਦੀਪ ਸਿੰਘ ਨੇ ਬਿਨਾਂ ਕਾਗ਼ਜ਼ਾਤ ਵਾਲੇ ਵਾਹਨਾਂ ਦੇ ਚਲਾਨ ਕੱਟੇ
Ad Position 24