16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਨੇ ਅਕਾਲੀ ਵਰਕਰਾਂ ਦਾ ਮਨੋਬਲ ਉੱਚਾ ਕੀਤਾ- ਗੁਰਦੀਪ ਅੜੈ੍ਹਚਾਂ

Ad Position 21
No active advertisement
ਅਜੀਤ ਡੈਸਕ 20-12-2025
ਦੋਰਾਹਾ, 19 ਦਸੰਬਰ (ਮਨਜੀਤ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਨੇ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਲੋਕਾਂ ਦੀ ਨਾਰਾਜ਼ਗੀ ਦੀ ਪੋਲ ਖੋਲੀ ਹੈ ਅਤੇ ਲੋਕ ਆਪ ਦੀ ਝੂਠ ਦੀ ਰਾਜਨੀਤੀ ਤੋਂ ਜਾਣੂ ਹੋ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਐਸ. ਸੀ. ਵਿੰਗ ਮਾਲਵਾ ਜੋਨ 3 ਦੇ ਮੀਡੀਆ ਇੰਚਾਰਜ ਗੁਰਦੀਪ ਸਿੰਘ ਅੜੈ੍ਹਚਾਂ ਨੇ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਅੰਦੇਸ਼ੀ ਸੋਚ ਤੋਂ ਸੂਬੇ ਦੇ ਲੋਕ ਪ੍ਰਭਾਵਿਤ ਹੋ ਰਹੇ ਹਨ, ਜਿਸ ਕਾਰਨ ਸ਼ੋ੍ਰਮਣੀ ਅਕਾਲੀ ਦਲ ਦਾ 2027 ਵਿੱਚ ਪੰਜਾਬ 'ਚ ਮੁੜ ਆਉਣਾ ਤੈਅ ਹੋ ਗਿਆ ਹੈ | ਅਕਾਲੀ ਆਗੂ ਗੁਰਦੀਪ ਸਿੰਘ ਅੜੈ੍ਹਚਾਂ ਨੇ ਸਪਸ਼ਟ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਵਰਕਰਾਂ ਦਾ ਮਨੋਬਲ ਉੱਚਾ ਕੀਤਾ ਹੈ, ਜਿਸ ਨਾਲ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ | ਇਸ ਸਮੇਂ ਉਨ੍ਹਾਂ ਦੇ ਨਾਲ ਮਨਜੀਤ ਸਿੰਘ ਮੱਲੀਪੁਰ, ਹਰਜਿੰਦਰ ਸਿੰਘ ਭੱਟੀ ਜੈਪੁਰਾ, ਬਲਵਿੰਦਰ ਸਿੰਘ ਧਾਲੀਵਾਲ, ਪਰਮਜੀਤ ਸਿੰਘ ਅੜੈਚਾ, ਮਨਜੀਤ ਸਿੰਘ ਮਾਨ ਰਾਮਪੁਰ, ਬਾਬਾ ਚੇਤਨ ਸਿੰਘ ਰਾਮਪੁਰ, ਬਲਜੀਤ ਸਿੰਘ ਅੜੈ੍ਹਚਾਂ, ਬਲਜਿੰਦਰ ਸਿੰਘ ਘੋਨੀ ਬੇਗੋਵਾਲ ਅਤੇ ਤਰਨਵੀਰ ਸਿੰਘ ਅੜੈ੍ਹਚਾਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਹੇਸ਼ਇੰਦਰ ਗਰੇਵਾਲ ਦੇ ਮਾਤਾ ਪਿਤਾ ਦੀ ਸਾਲਾਨਾ ਬਰਸੀ 24 ਨੂੰ <br/> ਅਗਲੀ ਖ਼ਬਰ ਕਾਂਗਰਸ ਤੋਂ ਬਿਨਾਂ ਸੰਮਤੀ ਦਾ ਤਾਜ ਸੌਖਾ ਨਹੀਂ
Ad Position 24