ਮਲੌਦ, 19 ਦਸੰਬਰ (ਸਹਾਰਨ ਮਾਜਰਾ)- ਸ਼੍ਰੋ. ਅ. ਦਲ ਦੇ ਸੀਨੀਅਰ ਮੀਤ ਪ੍ਰਧਾਨ ਸਾਬਕਾ ਮੰਤਰੀ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਗੁਰਿੰਦਰ ਸਿੰਘ ਗਰੇਵਾਲ ਦੇ ਮਾਤਾ ਸੁਖਦੇਵ ਕੌਰ ਅਤੇ ਪਿਤਾ ਅਵਤਾਰ ਸਿੰਘ ਗਰੇਵਾਲ ਦੀ ਸਲਾਨਾ ਬਰਸੀ ਮਨਾਉਣ ਸਬੰਧੀ ਸਾਲਾਨਾ ਸਮਾਗਮ ਉਨ੍ਹਾਂ ਦੇ ਗ੍ਰਹਿ 153 ਮਾਡਲ ਟਾਊਨ ਲੁਧਿਆਣਾ ਵਿਖੇ 24 ਦਸੰਬਰ ਨੂੰ ਕਰਵਾਏ ਜਾ ਰਹੇ ਹਨ | ਯੂਥ ਵਿੰਗ ਦੇ ਕੌਮੀ ਜਨਰਲ ਸਕੱਤਰ ਡਾਕਟਰ ਹਿਤੇਸ਼ਇੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਨਿੱਘੀ ਯਾਦ ਸਮਰਪਿਤ ਮਿਤੀ 22 ਦਸੰਬਰ ਸੋਮਵਾਰ ਨੂੰ ਸ਼੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ | ਜਿਨ੍ਹਾਂ ਦੇ 24 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ ਪਾਏ ਜਾਣਗੇ | ਉਪਰੰਤ ਗੁਰਮਤਿ ਸਮਾਗਮ ਤਹਿਤ ਸਵੇਰੇ 10 ਤੋਂ 12.30 ਵਜੇ ਦੁਪਹਿਰ ਤੱਕ ਪ੍ਰਸਿੱਧ ਕੀਰਤਨੀ ਜਥੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ | ਇਸ ਮੌਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਸਮੇਤ ਵੱਡੀ ਗਿਣਤੀ ਵਿਚ ਰਾਜਨੀਤਕ ਅਤੇ ਧਾਰਮਿਕ ਸ਼ਖ਼ਸੀਅਤਾਂ ਵੀ ਪੁੱਜਣਗੀਆਂ |