ਕੁਹਾੜਾ, 19 ਦਸੰਬਰ (ਸੰਦੀਪ ਸਿੰਘ ਕੁਹਾੜਾ)-ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਪ੍ਰੈੱਸ ਕਲੱਬ ਕੁਹਾੜਾ ਸਾਹਨੇਵਾਲ, ਸਮੂਹ ਨਗਰ ਨਿਵਾਸੀ, ਅੱਡਾ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕੁਹਾੜਾ ਵਿਖੇ ਵਿਸ਼ਾਲ ਖ਼ੂਨਦਾਨ ਕੈਂਪ 21 ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਈਸ਼ਰਸਰ ਸਾਹਿਬ ਕੁਹਾੜਾ ਵਿਖੇ ਸਵੇਰੇ 9.30 ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ¢ ਜਿਸ ਵਿਚ ਲੁਧਿਆਣਾ ਦੇ ਰਘੂਨਾਥ ਹਸਪਤਾਲ ਦੀ ਟੀਮ ਵਲੋਂ ਖ਼ੂਨਦਾਨ ਕੈਂਪ ਵਿਚ ਸੇਵਾ ਨਿਭਾਈ ਜਾਵੇਗੀ¢