16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਵਿਖੇ ਵਿਦਾਇਗੀ ਪਾਰਟੀ

Ad Position 21
No active advertisement
ਪ੍ਰੋਗਰਾਮ ਪੇਸ਼ ਕਰਦੀਆਂ ਹੋਈਆਂ ਲੜਕੀਆਂ | <br/> ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਖੰਨਾ ਵਿਖੇ ਵਿਦਾਇਗੀ ਪਾਰਟੀ ਸਮਾਗਮ ਦਾ ਸ਼ਮਾਂ ਰੌਸ਼ਨ ਕਰਦੇ ਹੋਏ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ, ਡਾਕਟਰ ਕੁਲਾਰ ਦਾ ਸਵਾਗਤ ਕਰਦੇ ਹੋਏ ਸਟਾਫ਼ | ਤਸਵੀਰ : ਕਸ਼ਮੀਰਾ ਸਿੰਘ ਬਗਲੀ <br/> 20-12-2025
ਬੀਜਾ, 19 ਦਸੰਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ ਉੱਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਖੰਨਾ ਵਿਖੇ ਵਿਦਿਆਰਥਣਾਂ ਵੱਲੋਂ ਵਿਦਾਇਗੀ ਸਮਾਰੋਹ ਕੀਤਾ ਗਿਆ | ਇਸ ਮੌਕੇ ਆਏ ਮੁੱਖ ਮਹਿ ਮਾਨ ਕੁਲਾਰ ਸੰਸਥਾਵਾਂ ਦੇ ਚੇਅਰਮੈਨ ਪ੍ਰੋ. ਗੁਰਬਖਸ਼ ਸਿੰਘ ਬੀਜਾ, ਮੈਨੇਜਿੰਗ ਡਾਇਰੈਕਟਰ ਡਾ. ਕੁਲਦੀਪਕ ਸਿੰਘ ਕੁਲਾਰ ਪਹੁੰਚੇ | ਇਹ ਵਿਦਾਇਗੀ ਪਾਰਟੀ ਡਾਇਰੈਕਟਰ ਰੁਪਿੰਦਰ ਸਿੰਘ ਬੈਨੀਪਾਲ, ਪਿ੍ੰਸੀਪਲ ਸੀਮਾ ਬਰਨਾਵਸ ਅਤੇ ਵਾਇਸ ਪਿ੍ੰਸੀਪਲ ਪ੍ਰੋ. ਅਰਪਨ ਬਾਲਾ ਦੀ ਦੇਖ-ਰੇਖ ਹੇਠ ਕਰਵਾਈ ਗਈ | ਜਿਸ ਵਿੱਚ ਵਿਦਿਆਰਥਣਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਇਸ ਸਮਾਗਮ ਦੌਰਾਨ ਬੀ. ਐਸ. ਸੀ. ਨਰਸਿੰਗ ਭਾਗ ਚੌਥੇ ਅਤੇ ਜੀ. ਐੱਨ .ਐੱਮ. ਭਾਗ ਤੀਜੇ ਦੀਆਂ ਵਿਦਿਆਰਥਣਾਂ ਵਿਚਕਾਰ ਸੁੰਦਰਤਾ ਅਤੇ ਪ੍ਰਤਿਭਾ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਇਸ ਦੌਰਾਨ ਬੀ. ਐਸ. ਸੀ. ਭਾਗ ਚੌਥੇ ਵਿੱਚੋਂ ਮਿਸ ਇਫਰਾ ਮਨਜੂਰ ਨੇ ਅਤੇ ਜੀ. ਐਨ. ਐਮ ਭਾਗ ਤੀਜਾ ਵਿਚੋਂ ਮਿਸ ਰਵਨੀਤ ਕੌਰ ਨੇ ਮਿਸ ਫੇਅਰਵੈੱਲ ਹੋਣ ਦਾ ਖ਼ਿਤਾਬ ਜਿੱਤਿਆ | ਇਸ ਮੌਕੇ ਵਿਦਿਆਰਥਣਾਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਪਿੱਛੋਂ ਚੇਅਰਮੈਨ ਪ੍ਰੋ. ਗੁਰਬਖ਼ਸ਼ ਸਿੰਘ ਬੀਜਾ, ਮੈਨੇਜਿੰਗ ਡਾਇ. ਡਾ. ਕੁਲਦੀਪਕ ਸਿੰਘ ਕੁਲਾਰ ਅਤੇ ਡਾਇ. ਰੁਪਿੰਦਰ ਸਿੰਘ ਵੱਲੋਂ ਮੁਕਾਬਲਿਆਂ ਵਿਚੋਂ ਜੇਤੂ ਵਿਦਿਆਰਥਣਾਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ | ਅੰਤ ਵਿਚ ਚੇਅਰਮੈਨ ਪ੍ਰੋ. ਗੁਰਬਖਸ਼ ਸਿੰਘ ਬੀਜਾ ਨੇ ਪਾਸ ਹੋਣ ਜਾ ਰਹੇ ਵਿਦਿਆਰਥੀਆਂ ਨੂੰ ਸੋਧ ਦਿੰਦੇ ਹੋਏ ਸਮਾਜ ਵਿੱਚ ਨਰਸ ਦੀ ਵਿਸ਼ੇਸ਼ਤਾ ਬਾਰੇ ਚਾਨਣਾ ਪਾਇਆ ਅਤੇ ਆਏ ਹੋਏ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਕਾਲਜ ਵਿੱਚ ਬੇਸਿਕ ਬੀ. ਐਸ. ਸੀ.ਨਰਸਿੰਗ ਅਤੇ ਜੀ. ਐਨ. ਐਮ ਦੇ ਕੋਰਸ ਸਫਲਤਾ ਪੂਰਵਕ ਚੱਲ ਰਹੇ ਹਨ | ਇਸ ਸੰਸਥਾ ਵਿੱਚ ਵੱਖ-ਵੱਖ ਜਿਲਿ੍ਹਆਂ ਦੀਆਂ ਲੜਕੀਆਂ ਕੋਰਸ ਪ੍ਰਾਪਤ ਕਰਕੇ ਵਿਦੇਸ਼ ਅਤੇ ਭਾਰਤ ਦੇ ਨਾਮਵਰ ਹਸਪਤਾਲਾਂ ਵਿਚ ਸੈਟਲ ਹੋ ਚੁੱਕੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਸਾਹਨੇਵਾਲ 'ਚੋਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਵੱਡੀ ਜਿੱਤ 2027 ਦਾ ਮੁੱਢ ਬਣੇਗਾ-ਢਿੱਲੋਂ... ਅਗਲੀ ਖ਼ਬਰ ਨਵੀਂ ਚੁਣੀ ਬਲਾਕ ਸੰਮਤੀ ਮੈਂਬਰ ਦਾ ਸਨਮਾਨ
Ad Position 24