16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਕੰਨਿਆ ਸਕੂਲ ਮਲੌਦ ਵਿਖੇ ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫ਼ਤ ਜਾਂਚ ਤੇ ਅਪਰੇਸ਼ਨ ਕੈਂਪ 31 ਨੂੰ

Ad Position 21
No active advertisement
ਅਜੀਤ ਡੈਸਕ 20-12-2025
ਮਲੌਦ, 19 ਦਸੰਬਰ (ਸਹਾਰਨ ਮਾਜਰਾ)-ਮਨੁੱਖਤਾ ਦੀ ਭਲਾਈ ਲਈ ਸੰਤ ਬਾਬਾ ਕਰਨੈਲ ਸਿੰਘ ਡੇਰਾ ਮੁਖੀ ਝੰਮਟ ਦੀ ਕਿਰਪਾ ਸਦਕਾ ਉੱਘੇ ਸਮਾਜ ਸੇਵੀ ਸਾਬਕਾ ਮੈਨੇਜਰ ਇੰਦਰਜੀਤ ਪੁਰੀ ਮਲੌਦ ਵਲੋਂ ਉੱਦਮ ਕਰਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਲੌਦ ਵਿਖੇ 17ਵਾਂ ਅੱਖਾਂ ਦੇ ਚਿੱਟੇ ਮੋਤੀਏ ਦਾ ਮੁਫ਼ਤ ਜਾਂਚ ਤੇ ਅਪ੍ਰੇਸ਼ਨ ਕੈਂਪ ਮਿਤੀ 31 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾ ਰਿਹਾ ਹੈ | ਕੈਂਪ ਦੇ ਮੁੱਖ ਪ੍ਰਬੰਧਕ ਸਾਬਕਾ ਮੈਨੇਜਰ ਇੰਦਰਜੀਤ ਪੁਰੀ ਅਤੇ ਡਾ. ਰਣਜੀਤ ਸਿੰਘ ਬਾਬਰਪੁਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਮੁੱਲਾਪੁਰ ਲੁਧਿਆਣੇ ਦੇ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦਾ ਚੈੱਕ ਅਪ ਕੀਤਾ ਜਾਵੇਗਾ ਅਤੇ ਮੁਫ਼ਤ ਲੈਂਜ ਵੀ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਚੈਕ ਅਪ ਕਰਵਾਉਣ ਵਾਲੇ ਮਰੀਜ਼ ਜੋ ਵੀ ਦਵਾਈ ਲੈਂਦੇ ਹਨ | ਉਹ ਆਪੋ ਆਪਣੀ ਦਵਾਈ ਅਤੇ ਆਧਾਰ ਕਾਰਡ, ਘਰ ਦਾ ਫ਼ੋਨ ਨੰਬਰ ਬਗੈਰਾ ਵੀ ਨਾਲ ਲੈ ਕੇ ਆਉਣ | ਉਨ੍ਹਾਂ ਅੱਗੇ ਦੱਸਿਆ ਕਿ ਮਰੀਜ਼ਾਂ ਦੇ ਮੁਫ਼ਤ ਲੈਂਜ ਤੋਂ ਇਲਾਵਾ ਦਵਾਈਆਂ ਤੇ ਐਨਕਾਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਕੈਂਪ ਵਿੱਚ ਆਉਣ ਵਾਲੇ ਮਰੀਜ਼ ਆਧਾਰ ਕਾਰਡ ਦੀ ਫੋਟੋ ਕਾਪੀ ਤੋਂ ਇਲਾਵਾ ਸ਼ੂਗਰ, ਬੀ. ਪੀ. ਜਾਂ ਕੋਈ ਹੋਰ ਬਿਮਾਰੀ ਦੀ ਦਵਾਈ ਲੈਣ ਵਾਲੇ ਆਪਣੀਆਂ ਦਵਾਈਆਂ ਨਾਲ ਲੈ ਕੇ ਆਉਣ |
Ad Position 22
No active advertisement
ਪਿਛਲੀ ਖ਼ਬਰ ਸਾਹਨੇਵਾਲ ਗੁਰਦੁਆਰਾ ਰੇਰੂ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ-ਪ੍ਰਧਾਨ ਹਰਾ ਅਗਲੀ ਖ਼ਬਰ ਬਿ੍ਟਿਸ਼ ਕਾਨਵੈਂਟ ਸਕੂਲ ਫਤਿਹਪੁਰ ਵਿਖੇ ਸਾਲਾਨਾ ਸਪੋਰਟਸ ਮੀਟ ਕਰਵਾਇਆ
Ad Position 24