16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-12-2025

ਸਾਹਨੇਵਾਲ ਗੁਰਦੁਆਰਾ ਰੇਰੂ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ-ਪ੍ਰਧਾਨ ਹਰਾ

Ad Position 21
No active advertisement
ਅਜੀਤ ਡੈਸਕ 20-12-2025
ਸਾਹਨੇਵਾਲ, 19 ਦਸੰਬਰ (ਅਮਰਜੀਤ ਸਿੰਘ ਮੰਗਲੀ)-ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ਼੍ਰੀ ਰੇਰੂ ਸਾਹਿਬ ਨੰਦਪੁਰ ਸਾਹਨੇਵਾਲ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਭਾਤ ਫੇਰੀਆਂ 21 ਦਸੰਬਰ ਤੋਂ ਆਰੰਭ ਕੀਤੀਆਂ ਜਾਣਗੀਆਂ ਅਤੇ ਅਲੌਕਿਕ ਪ੍ਰਭਾਤ ਫੇਰੀ 4 ਜਨਵਰੀ ਨੂੰ ਸਜਾਈ ਜਾਵੇਗੀ¢ ਇਹ ਜਾਣਕਾਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਹਰਾ ਵਲੋਂ ਦਿੱਤੀ ਗਈ¢ ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ 5 ਜਨਵਰੀ ਨੂੰ ਸਜਾਇਆ ਜਾਵੇਗਾ ਅਤੇ 4 ਜਨਵਰੀ ਨੂੰ ਸਵੇਰੇ 8 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਅਤੇ 6 ਜਨਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ¢ ਉਨ੍ਹਾਂ ਦੱਸਿਆ ਕਿ ਭੋਗ ਪੈਣ ਉਪਰੰਤ ਕਥਾਵਾਚਕ, ਕਵੀਸ਼ਰੀ ਅਤੇ ਢਾਡੀ ਜਥਿਆਂ ਵਲੋਂ ਗੁਰੂ ਜੀ ਦੀ ਬਾਣੀ ਦਾ ਉਚਾਰਨ ਕਰ ਕੇ ਸੰਗਤਾਂ ਨੂੰ ਨਿਹਾਲ ਕਰਨਗੇ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਹਰਦੀਪ ਸਿੰਘ ਘੁੰਗਰਾਲੀ ਰਾਜਪੂਤਾਂ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਜਿੱਤ ਦੇ ਝੰਡੇ ਗੱਡੇ ਅਗਲੀ ਖ਼ਬਰ ਸਾਹਨੇਵਾਲ ਗੁਰਦੁਆਰਾ ਰੇਰੂ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ-ਪ੍ਰਧਾਨ ਹਰਾ
Ad Position 24