ਬੀਜਾ, 19 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਪਿਛਲੇ ਦਿਨੀਂ ਪੰਜਾਬ ਵਿੱਚ ਆਏ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜਿਆਂ ਵਿੱਚ ਜੇਤੂ ਉਮੀਦਵਾਰਾਂ ਵੱਲੋਂ ਆਪੋ ਆਪਣੇ ਸਮਰਥਕਾਂ ਨਾਲ ਮਿਲ ਕੇ ਖ਼ੁਸ਼ੀ ਮਨਾਈ ਜਾ ਰਹੀ ਹੈ | ਇਸੇ ਤਰ੍ਹਾਂ ਬੀਜਾ ਦੇ ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ਦੀ ਜੋਨ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਮਨਦੀਪ ਸਿੰਘ ਵੱਲੋਂ ਪਿੰਡ ਵਾਸੀਆਂ ਦਾ ਵਿਸ਼ੇਸ਼ ਰੂਪ ਵਿੱਚ ਧੰਨਵਾਦ ਕੀਤਾ ਗਿਆ | ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਦਾ ਸਾਰਾ ਸਿਹਰਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹਰਦੀਪ ਸਿੰਘ ਘੁੰਗਰਾਲੀ ਰਾਜਪੂਤਾਂ ਦੇ ਸਿਰ ਮੜਿਆ ਗਿਆ | ਇਸ ਸਮੇਂ ਜੇਤੂ ਉਮੀਦਵਾਰ ਮਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਬਲਾਕ ਪ੍ਰਧਾਨ ਹਰਦੀਪ ਸਿੰਘ ਘੁੰਗਰਾਲੀ ਰਾਜਪੂਤਾਂ ਕੀਤੀ ਗਈ ਸਖ਼ਤ ਮਿਹਨਤ ਦਾ ਨਤੀਜਾ ਹੈ | ਇਸ ਸਮੇਂ ਬਲਾਕ ਪ੍ਰਧਾਨ ਹਰਦੀਪ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਵੇਂ ਕਿ ਆਮ ਆਦਮੀ ਪਾਰਟੀ ਨੂੰ 92 ਸੀਟਾਂ ਆਈਆਂ ਹਨ | ਪਰ ਉਸ ਸਮੇਂ ਪਿੰਡ ਘੁੰਗਰਾਲੀ ਰਾਜਪੂਤਾਂ ਤੋਂ ਆਮ ਆਦਮੀ ਪਾਰਟੀ ਹਾਰ ਗਈ ਸੀ | ਭਾਵੇਂ ਕੋਈ ਵੀ ਚੋਣਾਂ ਹੋਣ ਆਮ ਆਦਮੀ ਪਾਰਟੀ ਪਿੰਡ ਘੁੰਗਰਾਲੀ ਰਾਜਪੂਤਾਂ ਤੋਂ ਆਮ ਆਦਮੀ ਪਾਰਟੀ ਕਦੇ ਵੀ ਨਹੀਂ ਜਿੱਤੀ | ਇਹਨਾਂ ਚੋਣਾਂ ਦੌਰਾਨ ਬਲਾਕ ਪ੍ਰਧਾਨ ਹਰਦੀਪ ਸਿੰਘ ਘੁੰਗਰਾਲੀ ਰਾਜਪੂਤਾਂ ਵੱਲੋਂ ਪਿੰਡ ਵਾਸੀਆਂ ਦੇ ਘਰ ਘਰ ਜਾ ਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕੀਤਾ | ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਪਿੰਡ ਵਿਚੋਂ ਵੱਡਾ ਫ਼ਤਵਾ ਦਿੱਤਾ | ਹਰਦੀਪ ਸਿੰਘ ਨੇ ਦੱਸਿਆ ਕਿ ਇਹਨਾਂ ਚੋਣਾਂ ਵਿੱਚ ਪਿੰਡ ਘੁੰਗਰਾਲੀ ਰਾਜਪੂਤਾਂ ਤੋਂ ਆਮ ਆਦਮੀ ਪਾਰਟੀ ਨੂੰ 433, ਕਾਂਗਰਸ 340, ਅਕਾਲੀ ਦਲ 241 ਅਤੇ ਬਸਪਾ 51 ਵੋਟਾਂ ਹਾਸਿਲ ਹੋਈਆਂ ਹਨ | ਇਹਨਾਂ ਚੋਣਾਂ ਵਿੱਚ ਸਭ ਤੋਂ ਵੱਧ ਆਮ ਆਦਮੀ ਪਾਰਟੀ ਨੂੰ ਪਿੰਡ ਵਿਚੋਂ ਵੋਟਾਂ ਮਿਲੀਆਂ ਹਨ | ਇਸ ਮੌਕੇ ਤੇ ਪ੍ਰਧਾਨ ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਗੁਰੀ ਸਹੋਤਾ, ਕਰਮਜੀਤ ਸਿੰਘ ਸਹੋਤਾ, ਪਿੰਦਰ ਸਿੰਘ ਘੁੰਗਰਾਲੀ, ਹਰਮਨ ਸਿੰਘ, ਨੌਜਵਾਨ ਆਗੂ ਇਸ਼ਵਦੀਪ ਸਿੰਘ ਆਦਿ ਹਾਜ਼ਰ ਸਨ |