ਮਾਛੀਵਾੜਾ ਸਾਹਿਬ, 19 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਸਥਾਨਕ ਨੂਰਪੁਰ ਰੋਡ 'ਤੇ ਸਥਿਤ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਨਾਮ ਵੰਡ ਸਮਾਗਮ ਕਰਵਾਇਆ ਗਿਆ¢ ਸਕੂਲ ਪਿ੍ੰਸੀਪਲ ਨੇ ਦੱਸਿਆ ਕਿ ਬੱਚਿਆਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ ਹਰ ਸਾਲ ਸਲਾਨਾ ਸਪੋਰਟਸ ਮੀਟ ਕਰਵਾਈ ਜਾਂਦੀ ਹੈ, ਜਿਸ ਵਿਚ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਅਥਲੈਟਿਕਸ, ਉੱਚੀ ਤੇ ਲੰਬੀ ਛਾਲ, ਬੈਡਮਿੰਟਨ, ਰੱਸਾਕਸ਼ੀ, ਡਿਸਕ ਥਰੋਅ, ਸ਼ਾਟ ਪੁੱਟ, ਵਾਲੀਬਾਲ, ਖੋ-ਖੋ ਆਦਿ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ¢ ਸਕੂਲ 'ਚ ਕਰਵਾਏ ਗਏ ਇਸ ਇੰਟਰ ਹਾਊਸ ਮੁਕਾਬਲੇ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ 211 ਅੰਕਾਂ ਦੇ ਨਾਲ ਪਹਿਲੇ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ 202 ਅੰਕਾਂ ਨਾਲ ਦੂਸਰੇ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ 179 ਅੰਕਾਂ ਦੇ ਨਾਲ ਤੀਸਰੇ ਸਥਾਨ 'ਤੇ ਰਿਹਾ¢ ਜੇਤੂ ਬੱਚਿਆਂ ਨੂੰ ਡਾਇਰੈਕਟਰ ਬਲਜਿੰਦਰ ਸਿੰਘ ਤੂਰ ਅਤੇ ਪਿ੍ੰਸੀਪਲ ਹਰਿੰਦਰਪਾਲ ਕੌਰ ਤੂਰ ਵਲੋਂ ਮੈਡਲਾਂ ਦੇ ਨਾਲ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਸਕੂਲ ਦੇ ਡਾਇਰੈਕਟਰ ਬਲਜਿੰਦਰ ਸਿੰਘ ਤੂਰ ਨੇ ਕਿਹਾ ਕਿ ਆਪਣੇ ਸਰੀਰ ਨੂੰ ਤੰਦਰੁਸਤ ਰੱਖਣ ਦੇ ਲਈ ਹਰ ਵਿਦਿਆਰਥੀ ਨੂੰ ਖੇਡਾਂ ਦੇ ਨਾਲ ਜੁੜਨਾ ਚਾਹੀਦਾ ਹੈ ਤਾਂ ਜੋ ਇੱਕ ਤੰਦਰੁਸਤ ਸਮਾਜ ਦਾ ਨਿਰਮਾਣ ਹੋ ਸਕੇ¢ ਇਸ ਮੌਕੇ ਹੋਰਨਾਂ ਤੋਂ ਇਲਾਵਾ ਵਾਈਸ ਪਿ੍ੰਸੀਪਲ ਰੀਨਾ, ਸੁਖਦੇਵ ਸਿੰਘ, ਅਮਰਿੰਦਰ ਸਿੰਘ, ਰੋਹਿਤ ਮਹਿਰਾ, ਨਵਦੀਪ ਕੌਰ, ਨਿਸ਼ਾ, ਹਰਜੋਤ ਕੌਰ ਆਦਿ ਹਾਜ਼ਰ ਸਨ¢