10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਖੰਨਾ 'ਚ ਕਾਸੋ ਆਪ੍ਰੇਸ਼ਨ ਨੇ ਤੋੜਿਆ ਨਸ਼ਾ ਤਸਕਰਾਂ ਦਾ ਲੱਕ, ਜ਼ਿਲੇ੍ਹ ਭਰ 'ਚੋਂ 129 ਸ਼ੱਕੀ ਵਿਅਕਤੀ ਹਿਰਾਸਤ ਵਿਚ ਲਏ

Ad Position 21
No active advertisement
ਅਜੀਤ ਡੈਸਕ 21-12-2025
ਖੰਨਾ, 20 ਦਸੰਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਬਕ ਸਿਖਾਉਣ ਲਈ ਡੀ. ਜੀ. ਪੀ ਗੌਰਵ ਯਾਦਵ ਦੇ ਸਪਸ਼ਟ ਨਿਰਦੇਸ਼ਾਂ 'ਤੇ ਸੂਬੇ ਭਰ ਵਿੱਚ ਕਾਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਚਲਾਇਆ ਗਿਆ | ਇਸ ਮੁਹਿੰਮ ਤਹਿਤ ਖੰਨਾ ਜ਼ਿਲ੍ਹੇ ਵਿੱਚ ਕੀਤੀ ਗਈ ਕਾਰਵਾਈ ਨੇ ਪੁਲਿਸ ਦੀ ਚੌਕਸੀ, ਯੋਜਨਾਬੰਦੀ ਅਤੇ ਜ਼ੀਰੋ ਟੌਲਰੈਂਸ ਨੀਤੀ ਨੂੰ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ | ਖੰਨਾ ਵਿਚ ਇਹ ਵਿਸ਼ੇਸ਼ ਕਾਸੋ ਕਾਰਵਾਈ ਨੂੰ ਐਸ. ਐਸ. ਪੀ ਡਾ. ਜੋਤੀ ਯਾਦਵ ਬੈਂਸ (ਆਈ. ਪੀ. ਐਸ) ਦੀ ਸਖ਼ਤ ਨਿਗਰਾਨੀ ਅਤੇ ਸੁਚੱਜੀ ਰਣਨੀਤੀ ਹੇਠ ਸਫਲਤਾਪੂਰਵਕ ਅੰਜਾਮ ਦਿੱਤਾ ਗਿਆ | ਇਸ ਕਾਰਵਾਈ ਵਿੱਚ ਜ਼ਿਲ੍ਹੇ ਵਿਚੋਂ 3 ਐਸ. ਪੀ, 8 ਡੀ. ਐਸ. ਪੀਜ਼, ਦਰਜਨਾਂ ਐਸ. ਆਈਜ਼ ਸਮੇਤ 126 ਪੁਲਿਸ ਮੁਲਾਜ਼ਮਾਂ ਦੀਆਂ ਟੀਮਾਂ ਬਣਾਈਆਂ ਗਈਆਂ ਸਨ | ਵੱਖ-ਵੱਖ ਇਲਾਕਿਆਂ ਵਿੱਚ ਇੱਕੋ ਮਾਰੇ ਗਏ ਛਾਪਿਆਂ ਨਾਲ ਨਸ਼ਾ ਤਸਕਰਾਂ ਅਤੇ ਅਪਰਾਧੀਆਂ ਵਿੱਚ ਡਰ ਦਾ ਮਾਹੌਲ ਬਣਿਆ | ਕਾਰਵਾਈ ਦੌਰਾਨ ਨਸ਼ੇ ਲਈ ਬਦਨਾਮ ਖੰਨਾ ਜ਼ਿਲ੍ਹੇ ਦੇ 18 ਹੌਟਸਪੌਟਾਂ ਦੀ ਤਲਾਸ਼ੀ ਲਈ ਗਈ | ਇਸ ਤੋਂ ਇਲਾਵਾ 8 ਜਨਤਕ ਥਾਵਾਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਭੀੜ-ਭੜੱਕੇ ਵਾਲੇ ਇਲਾਕਿਆਂ ਦੀ ਜਾਂਚ ਵੀ ਕੀਤੀ ਗਈ | ਇਸ ਮੁਹਿੰਮ ਦਾ ਮੁੱਖ ਦੇਸ਼ ਉਨ੍ਹਾਂ ਥਾਵਾਂ ਅਤੇ ਲੋਕਾਂ ਤੇ ਨਕੇਲ ਪਾਉਣਾ ਸੀ, ਜਿਨ੍ਹਾਂ ਬਾਰੇ ਲਗਾਤਾਰ ਨਸ਼ੇ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ | ਐਸ. ਐਸ. ਪੀ. ਡਾ. ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਖੰਨਾ ਪੁਲਿਸ ਨੂੰ ਇਸ ਆਪ੍ਰੇਸ਼ਨ ਦੌਰਾਨ ਵੱਡੀ ਕਾਮਯਾਬੀ ਹਾਸਲ ਹੋਈ | ਪੁਲਿਸ ਨੇ 129 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ, ਜਿਨ੍ਹਾਂ ਤੋਂ ਡੂੰਘੀ ਪੁੱਛਗਿੱਛ ਕੀਤੀ ਗਈ | ਜਾਂਚ ਦੌਰਾਨ 10 ਵਿਅਕਤੀਆਂ ਖ਼ਿਲਾਫ਼ ਐਨ. ਡੀ. ਪੀ. ਐਸ ਐਕਟ ਤਹਿਤ ਕੇਸ ਦਰਜ ਕੀਤੇ ਗਏ | ਪੁਲਿਸ ਨੇ ਉਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਅਤੇ 100 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਹੋਈਆਂ ਹਨ |
Ad Position 22
No active advertisement
ਪਿਛਲੀ ਖ਼ਬਰ -ਮਾਮਲਾ ਬਿਲਾਸਪੁਰ ਵਿਖੇ ਪਈ 171 ਕਨਾਲ ਜ਼ਮੀਨ ਦਾ --<br> ਸਿਵਲ ਪ੍ਰਸ਼ਾਸਨ ਅਤੇ ਪ੍ਰਸ਼ਾਸਨ ਨੇ ਸਾਡੀ ਨਾ ਸੁਣੀ ਤਾਂ ਦਿ... ਅਗਲੀ ਖ਼ਬਰ ਜੇਤੂ ਸੰਦੀਪ ਕੌਰ ਵਲੋਂ ਵੋਟਰਾਂ ਦਾ ਧੰਨਵਾਦ
Ad Position 24