10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਡੇਹਲੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਇਕਾਈ ਦਾ ਗਠਨ

Ad Position 21
No active advertisement
ਅਜੀਤ ਡੈਸਕ 21-12-2025
ਡੇਹਲੋਂ, 20 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਡੇਹਲੋਂ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਐਨੀ ਵਿਰਕ ਦੀ ਅਗਵਾਈ ਹੇਠ ਸਫਲਤਾਪੂਰਵਕ ਕੀਤੀ ਗਈ ¢ ਇਸ ਮੀਟਿੰਗ ਵਿਚ ਜ਼ਿਲ੍ਹਾ ਲੁਧਿਆਣਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ, ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ, ਜ਼ਿਲ੍ਹਾ ਮਲੇਰਕੋਟਲਾ ਪ੍ਰਧਾਨ ਅਮਰਜੀਤ ਸਿੰਘ, ਬਲਾਕ ਰਾਏਕੋਟ ਦੇ ਪ੍ਰਧਾਨ ਰਣਧੀਰ ਸਿੰਘ ਅਤੇ ਬਲਾਕ ਪੱਖੋਵਾਲ ਦੇ ਪ੍ਰਧਾਨ ਗੁਰਬਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ¢ ਮੀਟਿੰਗ ਦੌਰਾਨ ਡੇਹਲੋਂ ਪਿੰਡ ਦੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਇਕਾਈ ਦਾ ਗਠਨ ਕੀਤਾ ਗਿਆ, ਜਿਸ ਵਿਚ ਸਰਬਸੰਮਤੀ ਨਾਲ ਗੁਰਿੰਦਰ ਸਿੰਘ ਨੂੰ ਪ੍ਰਧਾਨ, ਤੇਜਿੰਦਰ ਸਿੰਘ ਨੂੰ ਮੀਤ ਪ੍ਰਧਾਨ, ਅਮਨਦੀਪ ਸਿੰਘ ਗਿੱਲ ਨੂੰ ਸਕੱਤਰ ਅਤੇ ਗੁਰਿੰਦਰ ਸਿੰਘ ਗਿੱਲ ਖ਼ਜ਼ਾਨਚੀ ਚੁਣੇ ਗਏ ¢ ਇਸ ਸਮੇਂ ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ ਅਤੇ ਬੀਜ ਸੋਧ ਬਿੱਲ 2025 ਸਿੱਧੇ ਤੌਰ 'ਤੇ ਕਿਸਾਨ ਵਿਰੋਧੀ ਹਨ ¢ ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਬਿੱਲ ਪਾਰਲੀਮੈਂਟ ਵਿਚ ਪੇਸ਼ ਕੀਤੇ ਗਏ ਤਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪੂਰੇ ਦੇਸ਼ ਵਿਚ ਕਾਲਾ ਦਿਵਸ ਮਨਾਇਆ ਜਾਵੇਗਾ ਅਤੇ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ¢ ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਸਪਸ਼ਟ ਪੱਖ ਦੀ ਮੰਗ ਕੀਤੀ ਗਈ ਸੀ, ਪਰ ਮੁੱਖ ਮੰਤਰੀ ਵਲੋਂ ਜਵਾਬ ਦੇਣ ਦੀ ਬਜਾਏ ਵਿਦੇਸ਼ੀ ਦੌਰੇ ਨੂੰ ਤਰਜੀਹ ਦਿੱਤੀ ਗਈ ¢ ਉਨ੍ਹਾਂ ਇਹ ਵੀ ਦੱਸਿਆ ਕਿ ਹਾੜੀ ਦੀ ਫ਼ਸਲ ਦੌਰਾਨ ਪਹਿਲਾਂ ਕਿਸਾਨਾਂ ਨੂੰ ਡੀ. ਏ. ਪੀ. ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪਿਆ ਅਤੇ ਹੁਣ ਯੂਰੀਆ ਦੀ ਵਡੇ ਪੱਧਰ 'ਤੇ ਘਾਟ ਚੱਲ ਰਹੀ ਹੈ, ਜਿਸ ਨੰੂ ਪ੍ਰਸ਼ਾਸਨ ਵਲੋਂ ਤੁਰੰਤ ਦੂਰ ਕੀਤਾ ਜਾਵੇ¢ ਮੀਟਿੰਗ ਸਮੇਂ ਬਲਾਕ ਦੋਰਾਹਾ ਦੇ ਜਨਰਲ ਸਕੱਤਰ ਗੁਰੀ ਘੁਡਾਣੀ, ਨਿੰਦੀ ਘੁਡਾਣੀ, ਸੰਨੀ ਘੁਡਾਣੀ, ਕਮਲ ਪੋਹੀੜ, ਤਲਵਿੰਦਰ ਸਿੰਘ ਗੋਪਾਲਪੁਰ, ਜੌਨੀ ਛਪਾਰ, ਲਾਲੀ ਪੱਦੀ, ਹਿੰਦਾ ਪੱਦੀ, ਗੁਰਮੀਤ ਸਿੰਘ ਰੁੜਕਾ, ਅਰਸ਼ ਸਿੰਘ ਕਿਲ੍ਹਾ ਰਾਏਪੁਰ, ਕਾਲਾ ਚੀਮਾ, ਸੁੱਖਾ ਸ਼ੰਕਰ, ਕਰਨ ਸ਼ੰਕਰ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ ¢ ਅੰਤ ਵਿਚ ਬਲਾਕ ਪ੍ਰਧਾਨ ਐਨੀ ਵਿਰਕ ਨੇ ਆਗੂਆਂ ਅਤੇ ਵਰਕਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਖੰਨਾ ਦੇ ਜੀ. ਟੀ. ਰੋਡ 'ਤੇ ਭਿਆਨਕ ਸੜਕ ਹਾਦਸਾ, ਆਈ-20 ਕਾਰ ਨੂੰ ਲੱਗੀ ਅੱਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦਾ ਬਲਾਕ ਸੰਮਤੀ ਚੋਣਾਂ ਵਿਚ ਵਧਿਆ ਗਰਾਫ਼
Ad Position 24