10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਖੰਨਾ ਦੇ ਜੀ. ਟੀ. ਰੋਡ 'ਤੇ ਭਿਆਨਕ ਸੜਕ ਹਾਦਸਾ, ਆਈ-20 ਕਾਰ ਨੂੰ ਲੱਗੀ ਅੱਗ

Ad Position 21
No active advertisement
ਅਜੀਤ ਡੈਸਕ 21-12-2025
ਖੰਨਾ, 20 ਦਸੰਬਰ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਖੰਨਾ ਦੇ ਜੀ. ਟੀ. ਰੋਡ 'ਤੇ ਇੱਕ ਖ਼ਤਰਨਾਕ ਸੜਕ ਹਾਦਸਾ ਵਾਪਰਿਆ | ਜਿਸ ਵਿਚ ਧੁੰਦ ਕਾਰਨ ਇਕ ਆਈ-20 ਕਾਰ ਇੱਕ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ ਤੇ ਅਚਾਨਕ ਹੀ ਉਸ ਕਾਰ ਨੂੰ ਅੱਗ ਲੱਗ ਗਈ | ਖ਼ੁਸ਼ਕਿਸਮਤੀ ਇਹ ਰਹੀ ਕਿ ਡਰਾਈਵਰ ਨੇ ਸਮੇਂ ਸਿਰ ਹੀ ਬਾਹਰ ਛਾਲ ਮਾਰ ਕੇ ਆਪਣੀ ਜਾਨ ਬਚਾਅ ਲਈ | ਜਦੋਂ ਕਿ ਹਾਦਸੇ ਵਿੱਚ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ | ਜਾਣਕਾਰੀ ਅਨੁਸਾਰ ਪਟਿਆਲਾ ਦਾ ਰਹਿਣ ਵਾਲਾ ਸੁਭਾਸ਼ ਕੁਮਾਰ ਆਪਣੀ ਆਈ-20 ਵਿੱਚ ਲੁਧਿਆਣਾ ਤੋਂ ਪਟਿਆਲਾ ਜਾ ਰਿਹਾ ਸੀ | ਜਦੋਂ ਉਹ ਖੰਨਾ ਵਿਚ ਭੱਟੀਆਂ ਦੇ ਗੁਰਦੁਆਰਾ ਸਾਹਿਬ ਕੋਲ ਪੁੱਜਿਆ ਤਾਂ ਭਾਰੀ ਧੁੰਦ ਵਿਚ ਕੁੱਝ ਦਿਖਾਈ ਨਾ ਦੇਣ ਕਾਰਨ ਉਸ ਦੀ ਕਾਰ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ | ਟਰੱਕ ਨਾਲ ਟਕਰਾਉਣ ਤੋਂ ਤੁਰੰਤ ਬਾਅਦ ਕਾਰ ਨੂੰ ਅੱਗ ਲੱਗ ਗਈ | ਅੱਗ ਦੀਆਂ ਲਪਟਾਂ ਨੇ ਕੁੱਝ ਹੀ ਸਮੇਂ ਵਿੱਚ ਪੂਰੀ ਕਾਰ ਨੂੰ ਆਪਣੀ ਲਪੇਟ ਵਿੱਚ ਲੈ ਲਿਆ | ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਮੈਂ ਤੁਰੰਤ ਕਾਰ ਤੋਂ ਬਾਹਰ ਨਿਕਲਿਆ ਅਤੇ ਆਪਣੀ ਜਾਨ ਬਚਾਈ | ਕੁੱਝ ਮਿੰਟਾਂ ਵਿਚ ਹੀ ਕਾਰ ਅੱਗ ਦੀ ਲਪੇਟ ਵਿੱਚ ਆ ਗਈ | ਫਾਇਰ ਬਿ੍ਗੇਡ ਨੇ ਮੌਕੇ 'ਤੇ ਪਹੁੰਚ ਕੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ | ਹਾਦਸੇ ਕਾਰਨ ਘਟਨਾ ਸਥਾਨ 'ਤੇ ਹਫੜਾ-ਦਫੜੀ ਮਚ ਗਈ | ਸੜਕ ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਿਆ | ਸਬ-ਇੰਸਪੈਕਟਰ ਸੁਖਦੇਵ ਸਿੰਘ ਆਪਣੀ ਟੀਮ ਨਾਲ ਜੀ. ਟੀ. ਰੋਡ 'ਤੇ ਰੋਕੀ ਆਵਾਜਾਈ ਨੂੰ ਸੁਚਾਰੂ ਰੂਪ ਵਿਚ ਚਲਾਇਆ |
Ad Position 22
No active advertisement
ਪਿਛਲੀ ਖ਼ਬਰ ਸਮਤਾ ਯੋਗ ਆਸ਼ਰਮ ਵਿਖੇ ਹੋਣ ਵਾਲੇ ਪੰਜ ਰੋਜ਼ਾ ਮਹਿਲਾ ਧਿਆਨ ਕੈਂਪ ਸੰਬੰਧੀ ਵਿਚਾਰ-ਵਟਾਂਦਰਾ ਅਗਲੀ ਖ਼ਬਰ ਡੇਹਲੋਂ ਵਿਖੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਇਕਾਈ ਦਾ ਗਠਨ
Ad Position 24