08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਖ਼ਾਲਸਾ ਸਕੂਲ ਦਾ ਵਿਦਿਆਰਥੀ ਨੈਸ਼ਨਲ ਪੱਧਰ ਹੈਂਡਬਾਲ ਖੇਡ ਮੁਕਾਬਲੇ ਲਈ ਚੁਣਿਆ

Ad Position 21
No active advertisement
ਅਜੀਤ ਡੈਸਕ 21-12-2025
ਅਹਿਮਦਗੜ੍ਹ, 20 ਦਸੰਬਰ (ਪੁਰੀ)-ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਬਹਾਦਰਗੜ੍ਹ ਦੇ ਵਿਦਿਆਰਥੀਆਂ ਵਲੋਂ ਸੂਬਾ ਪੱਧਰ 'ਤੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਅਤੇ ਕੜੀ ਨੂੰ ਅੱਗੇ ਤੋਰਦਿਆਂ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਵਿਦਿਆਰਥੀ ਬੰਗਲੌਰ ਵਿਖੇ ਹੋ ਰਹੇ ਨੈਸ਼ਨਲ ਪੱਧਰ ਦੇ ਹੈਂਡਬਾਲ ਮੁਕਾਬਲਿਆਂ ਲਈ ਚੁਣਿਆ ਗਿਆ¢ ਪ੍ਰਬੰਧਕ ਕਮੇਟੀ ਮੈਨੇਜਰ ਰਵਿੰਦਰ ਸਿੰਘ ਰੌਮੀ, ਸੈਕਟਰੀ ਗੁਰਮੀਤ ਸਿੰਘ ਛਪਾਰ, ਐਰਿਕ ਬੋਪਾਰਾਏ, ਪਿ੍ੰਸੀਪਲ ਪ੍ਰਦੀਪ ਕੌਰ ਅਤੇ ਪਿ੍ੰਸੀਪਲ ਹਰਸਿਮਰਨ ਕੌਰ ਵਲੋ ਵਿਦਿਆਰਥੀ ਨੂੰ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਲਈ ਰਵਾਨਾ ਕੀਤਾ ਗਿਆ¢ ਇਸ ਮੌਕੇ 'ਤੇ ਸਾਰੇ ਡੀ. ਪੀ. ਈ. ਚਮਕੌਰ ਸਿੰਘ, ਮਨਜਿੰਦਰ ਸਿੰਘ, ਮਨਮੀਤ ਸਿੰਘ, ਜਗਬੀਰ ਸਿੰਘ ਤੋਂ ਇਲਾਵਾ ਸੀ. ਮੀਤ ਪ੍ਰਧਾਨ ਹਰਦੀਪ ਸਿੰਘ ਬੌੜਹਾਈ, ਖ਼ਜ਼ਾਨਚੀ ਡਾ. ਚਰਨਜੀਤ ਸਿੰਘ ਪੰਧੇਰ, ਬਾਰ ਕੌਂਸਲ ਪ੍ਰਧਾਨ ਐਡਵੋਕੇਟ ਅਰਵਿੰਦ ਸਿੰਘ ਮਾਵੀ, ਜਗਜੀਤ ਸਿੰਘ ਸਹਾਰਨਮਾਜਰਾ, ਰੁਪਿੰਦਰ ਕੌਰ, ਜਗਦੇਵ ਸਿੰਘ ਸੇਖੋਂ, ਕੁਲਵੰਤ ਸਿੰਘ ਛਪਾਰ, ਅਮਨਚੈਨ ਸਿੰਘ, ਜਸ਼ਨਪ੍ਰੀਤ, ਗਗਨ ਸੂਦ ਆਦਿ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਗੁੱਜਰਵਾਲ ਵਿਖੇ ਸ਼ਹੀਦੀ ਸਮਾਗਮ ਦੌਰਾਨ ਅੱਖਾਂ ਦੀ ਜਾਂਚ ਸੰਬੰਧੀ ਕੈਂਪ ਅਗਲੀ ਖ਼ਬਰ ਮਾਤਾ ਹਰਨਾਮ ਕੌਰ ਮੈਮੋਰੀਅਲ ਸਕੂਲ ਸਿਹੌੜਾ ਵਿਚ ਬਰਸੀ ਅਤੇ ਇਨਾਮ ਵੰਡ ਸਮਾਰੋਹ
Ad Position 24