ਸਾਹਨੇਵਾਲ, 20 ਦਸੰਬਰ (ਹਨੀ ਚਾਠਲੀ)-ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਵਿਚ 'ਆਪ' ਸਰਕਾਰ ਦੇ ਲੋਕ-ਪੱਖੀ ਕੰਮਾਂ ਦੀ ਜਿੱਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਸੀਨੀਅਰ ਆਗੂ ਧਰਮਿੰਦਰ ਕੁਮਾਰ ਕਾਲੀ ਤੇ ਦੀਪਕ ਦੀਨੂੰ ਨੇ ਗੱਲਬਾਤ ਕਰਦਿਆਂ ਪ੍ਰਗਟ ਕੀਤਾ | ਕਾਲੀ ਤੇ ਦੀਨੂੰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਸਮੇਂ ਦੌਰਾਨ ਸਿੱਖਿਆ, ਸਿਹਤ, ਸਫ਼ਾਈ, ਬੁਨਿਆਦੀ ਢਾਂਚੇ ਅਤੇ ਸਮਾਜਿਕ ਕਲਿਆਣ ਦੇ ਖੇਤਰਾਂ ਵਿਚ ਕਈ ਅਹਿਮ ਕਦਮ ਚੁੱਕੇ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਵਿੱਖ 'ਚ ਹੋਰ ਵੀ ਜ਼ੋਰਾਂ-ਸ਼ੋਰਾਂ ਨਾਲ ਪੰਜਾਬ ਦੀ ਤਰੱਕੀ ਤੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਰਹੇਗੀ |