08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਸਾਲਾਨਾ ਅਥਲੈਟਿਕਸ ਮੀਟ

Ad Position 21
No active advertisement
ਅਜੀਤ ਡੈਸਕ 21-12-2025
ਡੇਹਲੋਂ, 20 ਦਸੰਬਰ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਲੋਂ ਸਾਲਾਨਾ ਐਥਲੈਟਿਕਸ ਮੀਟ ਬੜੇ ਹੀ ਉਤਸ਼ਾਹ, ਜੋਸ਼ ਅਤੇ ਖੇਡ-ਭਾਵਨਾ ਨਾਲ ਮਨਾਈ ਗਈ ¢ ਇਸ ਖੇਡ ਮੇਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਸਰੀਰਕ ਤੰਦਰੁਸਤੀ, ਅਨੁਸ਼ਾਸਨ, ਟੀਮ-ਸਪਿਰਟ ਅਤੇ ਹਰ ਵਿਦਿਆਰਥੀ ਦੀ ਵਿਅਕਤੀਗਤ ਰੁਚੀ ਅਨੁਸਾਰ ਪ੍ਰਤਿਭਾ ਨੂੰ ਨਿਖਾਰਨਾ ਸੀ ¢ ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਐਥਲੈਟਿਕ ਈਵੈਂਟਸ ਅਤੇ ਮਨੋਰੰਜਕ ਖੇਡਾਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ¢ ਖੇਡ ਮੇਲੇ ਵਿਚ ਹਰ ਉਮਰ ਅਤੇ ਰੁਚੀ ਨੂੰ ਧਿਆਨ ਵਿਚ ਰੱਖਦੇ ਹੋਏ ਸੈਕ ਰੇਸ, ਤਿੰਨ ਟੰਗਾਂ ਦੀ ਦੌੜ, ਫਾਰਵਰਡ ਅਤੇ ਬੈਕਵਰਡ ਰੇਸ, ਫਰੌਗ ਜੰਪ ਸਮੇਤ ਹੋਰ ਰੰਗ-ਬਰੰਗੀਆਂ ਗਤੀਵਿਧੀਆਂ ਕਰਵਾਈਆਂ ਗਈਆਂ¢ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ ¢ ਇਸ ਸਮੇਂ ਪਿ੍ੰਸੀਪਲ ਬਿਪਨ ਸੇਠੀ ਨੇ ਕਿਹਾ ਕਿ ਸਕੂਲ ਅੰਦਰ ਬੱਚਿਆਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਦੇ ਉਪਰਾਲੇ ਕੀਤੇ ਜਾਂਦੇ ਹਨ ¢ ਅੰਤ ਵਿਚ ਸਕੂਲ ਵਲੋਂ ਸਾਰੇ ਕੋਆਰਡੀਨੇਟਰਾਂ ਦਾ ਧੰਨਵਾਦ ਕੀਤਾ ਗਿਆ ¢ ਇਸ ਸਮੇਂ ਸਕੂਲ ਸੰਸਥਾ ਦੇ ਚੇਅਰਮੈਨ ਡਾ. ਸੁਰਿੰਦਰਪਾਲ ਸਿੰਘ ਸੋਫਤ, ਪ੍ਰਧਾਨ ਐਡਵੋਕੇਟ ਸੰਜੇ ਢੰਡ, ਪਿ੍ੰਸੀਪਲ ਬਿਪਨ ਸੇਠੀ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ ¢
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੇ ਵਿਕਾਸ-ਕਾਰਜਾਂ ਪ੍ਰਤੀ ਹਮੇਸ਼ਾ ਸਮਰਪਿਤ ਰਹਾਂਗਾ- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਾਰੀ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆ ਚੋਣਾਂ 'ਚ ਆਪ ਸਰਕਾਰ ਦੇ ਲੋਕ ਪੱਖੀ ਕੰਮਾਂ ਦੀ ਹੋਈ ਜਿੱਤ-ਕਾਲੀ/ਦੀਨੂ...
Ad Position 24