08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਪਿੰਡਾਂ ਦੇ ਵਿਕਾਸ-ਕਾਰਜਾਂ ਪ੍ਰਤੀ ਹਮੇਸ਼ਾ ਸਮਰਪਿਤ ਰਹਾਂਗਾ- ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤਾਰੀ

Ad Position 21
No active advertisement
ਅਜੀਤ ਡੈਸਕ 21-12-2025
ਮਲੌਦ, 20 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਪਿੰਡਾਂ ਦੇ ਵਿਕਾਸ- ਕਾਰਜਾਂ ਪ੍ਰਤੀ ਹਮੇਸ਼ਾ ਸਮਰਪਿਤ ਰਹਾਂਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੋਨ ਰਾਮਗੜ੍ਹ ਸਰਦਾਰਾਂ ਤੋਂ ਨਵੇਂ ਬਣੇ ਜ਼ਿਲ੍ਹਾ ਪਰਿਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਰਾਮਗੜ੍ਹ ਸਰਦਾਰਾਂ ਨੇ ਪਿੰਡ ਸਿਹੌੜਾ ਮਾ: ਸਾਦੀ ਸਿੰਘ ਦੇ ਘਰ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦਾ ਨਿਮਾਣਾ ਵਰਕਰ ਹੋਣ ਦੇ ਨਾਤੇ ਮਿਲੇ ਪਿਆਰ ਤੇ ਸਤਿਕਾਰ ਨੂੰ ਕਦੇ ਵੀ ਨਹੀਂ ਭੁਲਾ ਸਕਦਾ | ਇਸ ਸਮੇਂ ਮਾ: ਸਾਦੀ ਸਿੰਘ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਵਤਾਰ ਸਿੰਘ ਤਾਰੀ ਦਾ ਚੋਣ ਜਿੱਤਣ ਉਪਰੰਤ ਪਹਿਲੀ ਵਾਰ ਘਰ ਪਹੁੰਚਣ ' ਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ | ਇਸ ਮੌਕੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰਕਲਾਂ, ਮਾ: ਸਾਦੀ ਸਿੰਘ, ਭਗਤ ਸਿੰਘ ਮਿੰਟੂ ਸਿਹੌੜਾ, ਡਾ: ਕਰਨਵੀਰ ਸਿੰਘ, ਰਣਧੀਰ ਸਿੰਘ ਧੀਰਾ, ਰਾਮ ਲਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਹੋਦਿਆ ਸਕੂਲ ਖੇਡਾਂ ਵਿਚ ਨਨਕਾਣਾ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਸਾਲਾਨਾ ਅਥਲੈਟਿਕਸ ਮੀਟ
Ad Position 24