ਈਸੜੂ, 20 ਦਸੰਬਰ (ਬਲਵਿੰਦਰ ਸਿੰਘ)- ਸਹੋਦਿਆ ਸਕੂਲ ਖੇਡਾਂ ਗੁਰੂ ਨਾਨਕ ਸਕੂਲ ਦੋਰਾਹਾ ਵਿਖੇ ਹੋਈਆਂ | ਜਿਸ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਨੇ ਭਾਗ ਲਿਆ | ਇਨ੍ਹਾਂ ਖੇਡਾਂ ਵਿਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਕ੍ਰਮਵਾਰ ਜਿੱਤ ਪ੍ਰਾਪਤ ਕੀਤੀ | ਰਵਨੀਤ ਕੌਰ ਨੇ 17 ਸਾਲਾ ਉਮਰ ਵਰਗ ਵਿੱਚ 800 ਮੀਟਰ ਦੌੜ ਅਤੇ ਲੰਬੀ ਛਾਲ ਵਿੱਚ ਦੂਜਾ ਸਥਾਨ, ਪ੍ਰਭਨੂਰ ਕੌਰ ਨੇ 400 ਮੀਟਰ ਦੌੜ ਅਤੇ ਲੰਬੀ ਛਾਲ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | 14 ਸਾਲਾ ਉਮਰ ਵਰਗ ਵਿੱਚ ਇਸ਼ਾਨਦੀਪ ਸਿੰਘ ਨੇ 400 ਮੀਟਰ ਦੌੜ ਵਿੱਚ ਦੂਜਾ ਅਤੇ ਲੰਬੀ ਛਾਲ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਨੇਹਾ ਢੱਲ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਡਾਇਰੈਕਟਰ ਨਨਕਾਣਾ ਸਾਹਿਬ ਐਜੂਕੇਸ਼ਨ ਟਰਸਟ ਲੁਧਿਆਣਾ ਇਕਬਾਲ ਸਿੰਘ ਅਤੇ ਸਮੂਹ ਕਮੇਟੀ ਮੈਂਬਰ ਸਾਹਿਬਾਨ ਗੁਰਮੀਤ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ ਬੈਨੀਪਾਲ, ਰਵਿੰਦਰ ਸਿੰਘ ਬੈਨੀਪਾਲ ਅਤੇ ਦਲਜੀਤ ਸਿੰਘ ਬੈਨੀਪਾਲ ਨੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |