08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਨੇ ਵਿਦਿਆਰਥੀਆਂ ਨੂੰ ਦਿੱਤੀ ਸਕਾਲਰਸ਼ਿਪ

Ad Position 21
No active advertisement
ਅਜੀਤ ਡੈਸਕ 21-12-2025
ਖੰਨਾ, 20 ਦਸੰਬਰ (ਅਜੀਤ ਬਿਊਰੋ)-ਏ. ਐਸ. ਗਰੁੱਪ ਆਫ਼ ਇੰਸਟੀਚਿਊਸ਼ਨਜ਼, ਖੰਨਾ ਵਿੱਚ ਐਮ. ਬੀ. ਏ., ਬੀ. ਬੀ. ਏ. ਅਤੇ ਬੀ. ਕਾਮ (ਆਨਰਜ਼) ਦੇ ਵਿਦਿਆਰਥੀਆਂ ਨੂੰ ਕਾਲਜ ਵੱਲੋਂ ਸਕਾਲਰਸ਼ਿਪ ਦਿੱਤੀ ਗਈ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਉਜਲੇ ਭਵਿੱਖ ਦਾ ਨਿਰਮਾਣ ਕਰਨਾ ਅਤੇ ਉਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਹੈ | ਇਹ ਸਕਾਲਰਸ਼ਿਪ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਦਾਨ ਕੀਤੀ ਗਈ, ਜਿਸ ਵਿੱਚ ਮਹਿਲਾ ਵਿਦਿਆਰਥਣਾਂ, ਪੇਂਡੂ ਇਲਾਕੇ, ਸਿੰਗਲ ਗਰਲ ਚਾਈਲਡ, ਹੋਣਹਾਰ ਵਿਦਿਆਰਥੀ ਅਤੇ ਖੇਡ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਸ਼ਾਮਲ ਸਨ | ਇਸ ਮੌਕੇ 'ਤੇ ਸੰਸਥਾ ਦੇ ਪ੍ਰਧਾਨ ਸੰਜੀਵ ਧਮੀਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਕਾਲਰਸ਼ਿਪ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਂਦੀ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਵੀ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰਦੀ ਹੈ | ਜਰਨਲ ਸਕੱਤਰ ਰਾਜੇਸ਼ ਡਾਲੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਹਮੇਸ਼ਾ ਅੱਗੇ ਵਧਣ ਦੇ ਮੌਕੇ ਮਿਲਦੇ ਹਨ | ਕਾਲਜ ਦੇ ਸਕੱਤਰ ਰਮਰੀਸ਼ ਵਿਜ਼ ਨੇ ਕਿਹਾ ਕਿ ਸਿੱਖਿਆ ਸਮਾਜ ਦੇ ਉਜਲੇ ਭਵਿੱਖ ਦੀ ਨੀਂਹ ਰੱਖਦੀ ਹੈ ਅਤੇ ਵਿਦਿਆਰਥੀਆਂ ਨੂੰ ਆਪਣੀਆਂ ਸਮਰੱਥਾਵਾਂ ਨੂੰ ਨਿਖਾਰਨ ਦਾ ਮੌਕਾ ਦਿੰਦੀ ਹੈ | ਕਾਲਜ ਦੇ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇ ਨਾਲ–ਨਾਲ ਆਰਥਿਕ ਸਹਾਇਤਾ ਪ੍ਰਦਾਨ ਕਰਨਾ ਹੈ, ਤਾਂ ਜੋ ਕੋਈ ਵੀ ਪ੍ਰਤਿਭਾਸ਼ਾਲੀ ਵਿਦਿਆਰਥੀ ਸਾਧਨਾਂ ਦੀ ਕਮੀ ਕਾਰਨ ਆਪਣੀ ਪੜ੍ਹਾਈ ਤੋਂ ਵਾਂਝਾ ਨਾ ਰਹੇ |
Ad Position 22
No active advertisement
ਪਿਛਲੀ ਖ਼ਬਰ ਸੈਂਟੀਨਲ ਇੰਟਰਨੈਸ਼ਨਲ ਸਕੂਲ, ਸਮਰਾਲਾ 'ਚ 'ਬੇਬੀ ਟੈਲੇਂਟ ਸ਼ੋਅ' ਅਗਲੀ ਖ਼ਬਰ ਸਹੋਦਿਆ ਸਕੂਲ ਖੇਡਾਂ ਵਿਚ ਨਨਕਾਣਾ ਸਕੂਲ ਈਸੜੂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ
Ad Position 24