08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਸ਼ਹੀਦੀ ਸਮਾਗਮ ਟੋਡਰਮੱਲ ਹਵੇਲੀ ਵਿਖੇ 25 ਤੋਂ

Ad Position 21
No active advertisement
ਅਜੀਤ ਡੈਸਕ 21-12-2025
ਅਹਿਮਦਗੜ੍ਹ, 20 ਦਸੰਬਰ (ਰਵਿੰਦਰ ਪੁਰੀ)-ਦੀਵਾਨ ਟੋਡਰ ਮੱਲ ਵਿਰਾਸਤੀ ਫਾਊਾਡੇਸ਼ਨ ਵਲੋਂ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ 25 ਦਸੰਬਰ ਤੋਂ 27 ਦਸੰਬਰ ਤੱਕ ਦੀਵਾਨ ਟੋਡਰ ਮੱਲ ਦੀ ਹਵੇਲੀ ਵਿਖੇ ਕਰਵਾਇਆ ਜਾ ਰਿਹਾ ਹੈ¢ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਾਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇਕੇ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਰਾਗੀ, ਢਾਡੀ, ਕੀਰਤਨੀ ਜਥੇ ਸੰਗਤਾਂ ਨੂੰ ਸਿੰਘ ਸ਼ਹੀਦਾਂ ਦੇ ਜੀਵਨ ਬਾਰੇ ਗੁਣਗਾਨ ਕਰਦੇ ਹੋਏ ਨਿਹਾਲ ਕਰਨਗੇ¢ ਫਾਊਾਡੇਸ਼ਨ ਦੇ ਸੀਨੀਅਰ ਮੈਂਬਰ ਅਤੇ ਕੈਨੇਡਾ ਵਿਚ ਕੈਬਨਿਟ ਮੰਤਰੀ ਰੂਬੀ ਸਹੋਤਾ ਦੇ ਪਿਤਾ ਹਰਬੰਸ ਸਿੰਘ ਜੰਡਾਲੀ ਨੇ ਇਸ ਸਬੰਧੀ ਅੱਜ ਇੱਥੇ ਦੱਸਿਆ ਕਿ ਦੀਵਾਨ ਟੋਡਰ ਮੱਲ ਦੀ ਹਵੇਲੀ ਨੂੰ ਵਿਰਾਸਤੀ ਢੰਗ ਦੇ ਨਾਲ ਸਾਂਭ ਸੰਭਾਲ ਅਤੇ ਹੋਰ ਵੀ ਖ਼ੂਬਸੂਰਤ ਬਣਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ¢ ਇਸ ਮੌਕੇ 'ਤੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਜੱਸਲ, ਸਾਬਕਾ ਕੌਂਸਲਰ ਨਿਰਮਲ ਸਿੰਘ ਫਲੇਵਾਲ, ਹਰਵਿੰਦਰ ਸਿੰਘ ਖ਼ਾਲਸਾ, ਮਹਾਂ ਸਿੰਘ ਜਿੱਤਵਾਲ, ਚੇਅਰਮੈਨ ਕਮਲਜੀਤ ਸਿੰਘ ਉੱਭੀ, ਮਾ. ਬਲਵੀਰ ਸਿੰਘ ਧਲੇਰ, ਮਾ. ਪਰਮਜੀਤ ਸਿੰਘ ਜਵੰਦਾ, ਅਜੀਤਪਾਲ ਸਿੰਘ ਚੀਮਾ, ਫਤਿਹ ਚੰਦ ਪੱਪੂ, ਚਰਨਜੀਤ ਸਿੰਘ ਕਾਲਜੀਏਟ, ਮਾ. ਕੁਲਦੀਪ ਸਿੰਘ, ਨਿਰਭੈ ਸਿੰਘ ਘੁੰਗਰਾਣਾ ਆਦਿ ਮੌਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਦੇਖਦੇ ਹੋਏ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ- ਸ਼ਾਹਪੁਰ ਅਗਲੀ ਖ਼ਬਰ ਟਰੰਪ ਪ੍ਰਸ਼ਾਸਨ ਵਲੋਂ ਇਰਾਨੀ ਤੇਲ ਦੀ ਢੋਆਢੁਆਈ ਨਾਲ ਜੁੜੀਆਂ ਭਾਰਤੀ ਕੰਪਨੀਆਂ 'ਤੇ ਪਾਬੰਦੀ <br/>
Ad Position 24