08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਕੇਂਦਰ ਸਰਕਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਦੇਖਦੇ ਹੋਏ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਏ- ਸ਼ਾਹਪੁਰ

Ad Position 21
No active advertisement
ਅਜੀਤ ਡੈਸਕ 21-12-2025
ਪਾਇਲ, 20 ਦਸੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)- ਕੇਂਦਰ ਸਰਕਾਰ ਹਰ ਸਾਲ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਵੀਰ ਬਾਲ ਦਿਵਸ ਮਨਾਉਂਦੀ ਹੈ | ਇਸ ਵਾਰੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਅਤੇ ਲੋਕ ਸੇਵਾ ਸੋਸਾਇਟੀ ਦੇ ਪ੍ਰਧਾਨ ਡਾ. ਸੁਰਿੰਦਰ ਸਿੰਘ ਸ਼ਾਹਪੁਰ ਨੇ ਕਿਹਾ ਕਿ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਨੇ ਮਹਾਨ ਕੁਰਬਾਨੀ ਦੇ ਦਿੱਤੀ ਪਰ ਛੋਟੇ ਸਾਹਿਬਜ਼ਾਦਿਆਂ ਨੇ ਸੂਬਾ ਸਰਹਿੰਦ ਦੀ ਈਨ ਨਹੀਂ ਮੰਨੀ | ਸ਼ਾਹਪੁਰ ਨੇ ਕੇਂਦਰ ਸਰਕਾਰ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਸਮੁੱਚੀ ਸਿੱਖ ਕੌਮ ਅਤੇ ਸਮੂਹ ਪੰਜਾਬੀਆਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਸਾਹਿਬਜ਼ਾਦਿਆਂ ਦੀ ਯਾਦ ਚ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਵੇ | ਹੋਰਨਾਂ ਤੋਂ ਇਲਾਵਾ ਸਾਹਿਬਜ਼ਾਦੇ ਸ਼ਹਾਦਤ ਦਿਵਸ ਮਨਾਉਣ ਦੀ ਮੰਗ ਕਰਨ ਵਾਲਿਆਂ ਵਿੱਚ ਮਨਜੀਤ ਸਿੰਘ ਘੁਡਾਣੀ, ਆੜ੍ਹਤੀ ਅਮਰਜੀਤ ਸਿੰਘ, ਰਾਏ ਸਿੰਘ, ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ ਮਾਂਗਟ, ਬਲਵੰਤ ਸਿੰਘ ਬੇਗੋਵਾਲ, ਕਰਨੈਲ ਸਿੰਘ, ਜਥੇ. ਲਾਲ ਸਿੰਘ, ਹਰਭਜਨ ਸਿੰਘ, ਮੇਵਾ ਸਿੰਘ, ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ ਤੂਰ, ਗੁਰਚਰਨ ਸਿੰਘ ਨਵਾਂ ਪਿੰਡ, ਜਸਵੀਰ ਸਿੰਘ, ਹਰਸ਼ੀ ਬਾਬੂ, ਰਣਜੀਤ ਸਿੰਘ, ਚਮਕੌਰ ਸਿੰਘ, ਬਲਵੰਤ ਸਿੰਘ, ਬੂਟਾ ਸਿੰਘ ਗਿੱਲ, ਅੱਛਰਾ ਸਿੰਘ ਦਿਉਲ, ਪ੍ਰੇਮ ਸਿੰਘ, ਬਿੱਲਾ ਮਾਂਗਟ, ਨੰਬਰਦਾਰ ਅਵਤਾਰ ਸਿੰਘ, ਨੰਬਰਦਾਰ ਜਗਤਾਰ ਸਿੰਘ, ਨੰਬਰਦਾਰ ਸੋਹਣ ਸਿੰਘ ਅਤੇ ਬਲਵੀਰ ਸਿੰਘ ਸ਼ਾਮਲ ਹਨ |
Ad Position 22
No active advertisement
ਪਿਛਲੀ ਖ਼ਬਰ ਨਿਤਿਨ ਕੁਮਾਰ ਨੇ ਪੈਰਾ ਏਸ਼ੀਆਈ ਯੂਥ ਖੇਡਾਂ 'ਚ ਜਿੱਤਿਆ ਕਾਂਸੀ ਤਗਮਾ ਅਗਲੀ ਖ਼ਬਰ ਸ਼ਹੀਦੀ ਸਮਾਗਮ ਟੋਡਰਮੱਲ ਹਵੇਲੀ ਵਿਖੇ 25 ਤੋਂ
Ad Position 24