08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਖੰਨਾ ਵਿਖੇ ਕਾਂਗਰਸ ਵਲੋਂ ਧਰਨਾ ਅੱਜ

Ad Position 21
No active advertisement
ਅਜੀਤ ਡੈਸਕ 21-12-2025
ਬੀਜਾ, 20 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)- ਕੇਂਦਰ ਸਰਕਾਰ ਵਲੋਂ ਮਨਰੇਗਾ ਕਾਨੂੰਨ ਖਤਮ ਕਰਨ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਨਾਮ ਹਟਾਉਣ ਅਤੇ ਗ਼ਰੀਬਾਂ ਨੂੰ ਮਿਲਦਾ ਕੰਮ ਮਿਲਣ ਦਾ ਕਾਨੂੰਨੀ ਅਧਿਕਾਰ ਖ਼ਤਮ ਕਰਨ ਜਾ ਰਹੀ ਕੇਂਦਰ ਸਰਕਾਰ ਨੂੰ ਕਾਮਯਾਬ ਨਹੀਂ ਹੋਣ ਦਵਾਂਗੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਬੀਜਾ ਦੇ ਨੇੜਲੇ ਪਿੰਡ ਕਿਸ਼ਨਗੜ੍ਹ ਵਿਖੇ ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਦੇ ਗ੍ਰਹਿ ਵਿਖੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਲੱਖਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਖੰਨਾ ਦੇ 21 ਦਸੰਬਰ ਦਿਨ ਐਤਵਾਰ ਨੂੰ ਸਵੇਰੇ 9-30 ਵਜੇ ਸਵੇਰੇ ਲਲਹੇੜੀ ਚੌਕ ਖੰਨਾ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ | ਇਸ ਮੌਕੇ ਤੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ, ਬਲਾਕ ਸੰਮਤੀ ਮੈਂਬਰ ਹਰਜਿੰਦਰ ਸਿੰਘ ਇਕੋਲਾਹਾ, ਜੱਸਾ ਰੋੜੀਆਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੁਕਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਪਾਰ ਮੰਡਲ ਤੇ ਸਵਰਨਕਾਰ ਯੂਨੀਅਨ ਵਲੋਂ ਡੀ. ਐੈੱਸ. ਪੀ. ਸਮਰਾਲਾ ਨੂੰ ਮੰਗ ਪੱਤ... ਅਗਲੀ ਖ਼ਬਰ ਹਰ ਸ੍ਰੀ ਨਾਥ ਸੰਪਰਦਾਏ ਦੇ ਨਾਲ ਜੁੜੇ ਸੈਂਕੜੇ ਲੋਕਾਂ ਵਲੋਂ ਦਿੱਲੀ ਵਿਚ ਮੰਦਰ ਵਿਚ ਹੋਈ ਭੰਨ-ਤੋੜ ਦਾ ਵਿਰੋਧ
Ad Position 24