08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਰਾਜਾ ਗਿੱਲ ਨੇ ਕਾਂਗਰਸ ਦੇ ਜੇਤੂ ਬਲਾਕ ਸੰਮਤੀ ਮੈਂਬਰਾਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 21-12-2025
ਸਮਰਾਲਾ, 20 ਦਸੰਬਰ (ਕੁਲਵਿੰਦਰ ਸਿੰਘ)-ਹਲਕਾ ਸਮਰਾਲਾ ਤੋਂ ਪਾਰਟੀ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿਚ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਜੇਤੂ ਸਮਰਾਲਾ ਬਲਾਕ ਦੇ ਉਮੀਦਵਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਹਾਜ਼ਰੀ ਵਿਚ ਬਲਾਕ ਸੰਮਤੀ ਜ਼ੋਨ ਮਹਿਦੂਦਾਂ ਤੋਂ ਜੇਤੂ ਉਮੀਦਵਾਰ ਪਰਮਜੀਤ ਕੌਰ ਬਲਾਲਾ, ਕੋਟਲਾ ਭੜੀ ਜ਼ੋਨ ਤੋਂ ਗੁਰਪ੍ਰੀਤ ਸਿੰਘ ਗੋਸਲਾਂ ਅਤੇ ਸਲੌਦੀ ਜ਼ੋਨ ਤੋਂ ਜੇਤੂ ਰਹੀ ਸਤਵਿੰਦਰ ਕੌਰ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਹਲਕਾ ਇੰਚਾਰਜ ਰਾਜਾ ਗਿੱਲ ਨੇ ਕਿਹਾ ਕਿ ਸੱਤਾਧਾਰੀ ਧਿਰ ਦੀਆਂ ਧੱਕੇਸ਼ਾਹੀਆਂ ਦੇ ਬਾਵਜੂਦ ਵੀ ਕਾਂਗਰਸ ਪਾਰਟੀ ਦੂਜੇ ਸਥਾਨ 'ਤੇ ਰਹੀ | ਇਸ ਮੌਕੇ ਬਲਾਕ ਕਾਂਗਰਸ ਦੇ ਪ੍ਰਧਾਨ ਅਜਮੇਰ ਸਿੰਘ ਪੂਰਬਾ ਅਤੇ ਐਡਵੋਕੇਟ ਜਸਪ੍ਰੀਤ ਸਿੰਘ ਕਲਾਲ ਮਾਜਰਾ ਨੇ ਕਿਹਾ ਕਿ ਸੱਤਾਧਾਰੀ ਧਿਰ ਦੀਆਂ ਧੱਕੇਸ਼ਾਹੀਆਂ ਦੇ ਬਾਵਜੂਦ ਡਟ ਕੇ ਚੋਣਾਂ ਲੜਨ ਵਾਲੇ ਕਾਂਗਰਸ ਦੇ ਸਾਰੇ ਹੀ ਉਮੀਦਵਾਰ ਅਤੇ ਵਰਕਰ ਪਾਰਟੀ ਦੇ ਸੱਚੇ ਸਿਪਾਹੀ ਹਨ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਪੰਚ ਜਤਿੰਦਰ ਸਿੰਘ ਜੋਗਾ ਬਲਾਲਾ, ਹਰਚੰਦ ਸਿੰਘ ਮਲਕਪੁਰ, ਹਰਮੇਸ਼ ਸਿੰਘ ਸਰਪੰਚ, ਮਨਦੀਪ ਕੁਮਾਰ ਮੋਨੂੰ, ਬਲਤੇਜ ਸਿੰਘ ਮਾਨ, ਸਾਬਕਾ ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ, ਯੂਥ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ, ਡਾ. ਹਰਮਨਜੀਤ ਸਿੰਘ, ਸਤਬੀਰ ਸਿੰਘ, ਸਰਪੰਚ ਮੇਜਰ ਸਿੰਘ, ਦਿਲਪ੍ਰੀਤ ਸਿੰਘ, ਅਮਨਦੀਪ ਸਿੰਘ ਅਤੇ ਜਤਿੰਦਰ ਸਿੰਘ ਆਦਿ ਸਮੇਤ ਹੋਰ ਕਈ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਬੇਰ ਕਲਾਂ ਵਿਖੇ ਮਾਪੇ ਅਧਿਆਪਕ ਮਿਲਣੀ ਅਗਲੀ ਖ਼ਬਰ ਪਿ੍ੰਸ ਦੇ ਯਤਨਾਂ ਨਾਲ ਵਾਰਡ 21 'ਚ ਦੁਬਾਰਾ ਕੁੱਤੇ ਫੜਨ ਦੀ ਮੁਹਿੰਮ ਆਰੰਭੀ
Ad Position 24