21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਅਕਾਲੀ ਦਲ ਦੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 22-12-2025
ਖੰਨਾ/ਬੀਜਾ, 21 ਦਸੰਬਰ (ਹਰਜਿੰਦਰ ਸਿੰਘ ਲਾਲ, ਕਸ਼ਮੀਰਾ ਸਿੰਘ ਬਗ਼ਲੀ, ਅਵਤਾਰ ਸਿੰਘ ਜੰਟੀ ਮਾਨ)-ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਅਕਾਲੀ ਵਰਕਰਾਂ ਨੇ ਸਖ਼ਤ ਮਿਹਨਤ ਤੇ ਆਪ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਡੱਕ ਕੇ ਮੁਕਾਬਲਾ ਕਰ ਕੇ ਜਿੱਤਾਂ ਦਰਜ ਕੀਤੀਆਂ ਸਨ¢ ਅੱਜ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਲਲਹੇੜੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇਜਿੰਦਰ ਸਿੰਘ ਇਕੋਲਾਹਾ, ਬਲਾਕ ਸੰਮਤੀ ਮੈਂਬਰ ਹਰਵਿੰਦਰ ਕੌਰ (ਗੋਹ), ਬਲਾਕ ਸੰਮਤੀ ਮੈਂਬਰ ਮਲਕੀਤ ਸਿੰਘ (ਬੁੱਲੇਪੁਰ ਜ਼ੋਨ), ਬਲਾਕ ਸੰਮਤੀ ਮੈਂਬਰ ਜਸਵਿੰਦਰ ਕੌਰ (ਜ਼ੋਨ ਜਟਾਣਾ), ਬਲਾਕ ਸੰਮਤੀ ਮੈਂਬਰ ਪਰਮਿੰਦਰ ਸਿੰਘ ਸੋਨੂੰ (ਜ਼ੋਨ ਲਿਬੜਾ), ਬਲਾਕ ਸੰਮਤੀ ਮੈਂਬਰ ਬਲਵਿੰਦਰ ਕੌਰ (ਕੋਟ ਸੇਖੋਂ) ਨੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗੁਰੂ ਘਰ ਨਤਮਸਤਕ ਹੋਏ¢ ਪਾਰਟੀ ਦੀ ਚੜ੍ਹਦੀ ਕਲਾਂ ਲਈ ਅਰਦਾਸ ਵੀ ਕੀਤੀ¢ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਢਿੱਲੋਂ ਤੇ ਹੋਰ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਯਾਦਵਿੰਦਰ ਸਿੰਘ ਯਾਦੂ ਨੇ ਬੜੀ ਹੀ ਬਹਾਦਰੀ ਨਾਲ ਆਪ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਵਿਰੋਧ ਕਰ ਕੇ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਖੜ੍ਹ ਕੇ ਖੰਨੇ ਹਲਕੇ ਅੰਦਰ ਜਿੱਤਾਂ ਦਰਜ ਕਰ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ¢ ਸ਼ੋ੍ਰਮਣੀ ਅਕਾਲੀ ਦਲ ਯਾਦੂ ਪਰਿਵਾਰ ਨਾਲ ਡਟ ਕੇ ਨਾਲ ਖੜ੍ਹਾ ਹੈ¢ ਇਸ ਮੌਕੇ ਯਾਦਵਿੰਦਰ ਸਿੰਘ ਯਾਦੂ ਦੀ ਪਤਨੀ ਜਸਦੀਪ ਕੌਰ ਯਾਦੂ ਨੇ ਅਕਾਲੀ ਵਰਕਰਾਂ ਦਾ ਚੋਣਾਂ ਵਿਚ ਸਖ਼ਤ ਮਿਹਨਤ ਕਰਨ ਤੇ ਧੰਨਵਾਦ ਕਰਦਿਆਂ ਆਖਿਆ ਕਿ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਚੱਲ ਰਹੇ ਸ਼ਹੀਦੀ ਜੋੜ ਮੇਲਿਆਂ ਵਿਚ ਆਪਣੇ ਪਰਿਵਾਰਾਂ ਨੂੰ ਲੈ ਕੇ ਨਤਮਸਤਕ ਹੋਵੋ¢ ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇਜਿੰਦਰ ਸਿੰਘ ਇਕੋਲਾਹਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜੋਤ ਮਾਂਗਟ ਸਮਰਾਲਾ, ਹਰਪਾਲ ਸਿੰਘ ਜੱਲ੍ਹਾ ਸ਼ੋ੍ਰਮਣੀ ਕਮੇਟੀ ਮੈਂਬਰ, ਨਵਤੇਜ ਸਿੰਘ ਖੱਟੜਾ, ਜਗਦੀਪ ਸਿੰਘ ਦੀਪੀ, ਰਣਵੀਰ ਸਿੰਘ ਖੱਟੜਾ, ਸਾਬਕਾ ਚੇਅਰਮੈਨ ਬਾਲਕ ਸੰਮਤੀ ਜੀਤ ਸਿੰਘ ਅਲੋੜ, ਐਡਵੋਕੇਟ ਜਤਿੰਦਰਪਾਲ ਸਿੰਘ ਭੋਲੂ, ਹਰਦੀਪ ਸਿੰਘ, ਹਨੀ ਰੋਸ਼ਾ, ਰਣਜੀਤ ਸਿੰਘ ਗੋਹ, ਸਤਵੀਰ ਸਿੰਘ, ਸਰਪੰਚ ਸੁਰਿੰਦਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਅਮਨਦੀਪ ਸਿੰਘ ਲੇਲ੍ਹ, ਮਨਦੀਪ ਸਿੰਘ ਖ਼ਾਲਸਾ, ਗੁਰਦੀਪ ਸਿੰਘ ਦੀਪਾ ਸਾਬਕਾ ਐੱਮ. ਸੀ., ਅਜਮੇਰ ਸਿੰਘ ਇਕੋਲਾਹੀ, ਹਰਪ੍ਰੀਤ ਸਿੰਘ ਕਾਲਾ, ਗੁਰਦੀਪ ਸਿੰਘ ਪੰਚ, ਸਾਧੂ ਸਿੰਘ, ਧਰਮ ਸਿੰਘ, ਰਣਜੀਤ ਸਿੰਘ ਮੰਡਿਆਲਾ, ਸੁਖਦੇਵ ਸਿੰਘ, ਬਲਜਿੰਦਰ ਸਿੰਘ, ਜੁਝਾਰ ਸਿੰਘ, ਗੁਰਦੀਪ ਸਿੰਘ, ਦਿਲਪ੍ਰੀਤ ਸਿੰਘ ਅਮਰਿੰਦਰ ਸਿੰਘ, ਹਰਵਿੰਦਰ ਸਿੰਘ, ਪ੍ਰਧਾਨ ਜਸਵੰਤ ਸਿੰਘ ਬੀਜਾ, ਮਨਜੋਤ ਸਿੰਘ, ਮਨਜੀਤ ਸਿੰਘ, ਜਗਦੀਸ਼ ਸਿੰਘ ਦੀਸ਼ਾ, ਲਵੀ ਸੇਖੋਂ, ਰਾਜਿੰਦਰ ਸਿੰਘ ਕੋਟ ਪਨੈਚ, ਬਲਰਾਮ ਸਿੰਘ, ਸਵਰਨ ਸਿੰਘ, ਗੁਰਮੀਤ ਸਿੰਘ, ਮਨਜੋਤ ਸਿੰਘ ਮੋਨੂੰ, ਬਲਵਿੰਦਰ ਸਿੰਘ ਭੁੱਲਰ, ਗੁਰਮੁਖ ਸਿੰਘ, ਕੁਲਵੀਰ ਸਿੰਘ, ਗੁਰਜੀਵ ਸਿੰਘ ਬੈਨੀਪਾਲ, ਲਖੀ ਰੋਹਣੋ, ਰਵੀ ਬੈਨੀਪਾਲ, ਸੁਖਵਿੰਦਰ ਸਿੰਘ ਸੁੱਖਾ, ਕੁਲਵਿੰਦਰ ਸਿੰਘ ਰੋਹਣੋ ਖ਼ੁਰਦ, ਪਰਗਟ ਸਿੰਘ ਫ਼ਤਿਹਪੁਰ, ਗੁਰਸ਼ਰਨ ਸਿੰਘ ਲਾਲੂ, ਸਰਕਲ ਪ੍ਰਧਾਨ ਮੋਹਨ ਸਿੰਘ ਜਟਾਣਾ, ਸਰਕਲ ਪ੍ਰਧਾਨ ਜੰਗ ਸਿੰਘ ਗੰਢੂਆਂ, ਮਾਸਟਰ ਕਿਰਪਾਲ ਸਿੰਘ, ਮਾਸਟਰ ਬਲਵਿੰਦਰ ਸਿੰਘ ਭੁੱਲਰ, ਸੁਖਵਿੰਦਰ ਸਿੰਘ ਸੁੱਖਾ, ਹਿੰਮਤ ਸਿੰਘ ਢਿੱਲੋਂ, ਬਲਜੀਤ ਸਿੰਘ ਭੁੱਲਰ, ਅਮਰੀਕ ਸਿੰਘ ਇਕੋਲਾਹਾ, ਅਮਨਿੰਦਰ ਸਿੰਘ ਨੋਨਾ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੀ ਜੇਤੂ ਬਲਾਕ ਸੰਮਤੀ ਮੈਂਬਰ ਬੀਬੀ ਮਨਜਿੰਦਰ ਕੌਰ ਦੀ ਜਿੱਤ ਦੀ ਖ਼ੁਸ਼ੀ ਵਿਚ ਸ਼ੁਕਰਾਨਾ ਸਮਾਗਮ ਅਗਲੀ ਖ਼ਬਰ ਬੇਖ਼ੌਫ ਚੋਰਾਂ ਨੇ ਇਲਾਕੇ 'ਚ ਮਚਾਈ ਤਰਥੱਲੀ
Ad Position 24