ਬੀਜਾ, 21 ਦਸੰਬਰ (ਅਵਤਾਰ ਸਿੰਘ ਜੰਟੀ ਮਾਨ)-ਨਜ਼ਦੀਕੀ ਪਿੰਡ ਦਹਿੜੂ ਵਿਖੇ ਸਮੂਹ ਨਗਰ ਨਿਵਾਸੀਆਂ ਵਲੋਂ ਐਨ. ਆਰ. ਆਈਜ਼ ਅਤੇ ਨੌਜਵਾਨਾਂ ਦੇ ਵਿਸ਼ੇਸ਼ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਭਾਵਨਾ ਨਾਲ ਅਤੇ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧੰਨ ਮਾਤਾ ਗੁਜਰ ਕੌਰ ਜੀ, ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਤੀਸਰਾ ਮਹਾਨ ਗੁਰਮਤਿ ਸਮਾਗਮ 24 ਦਸੰਬਰ ਦਿਨ ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਲੈ ਕੇ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ ¢ ਇਸ ਸਮਾਗਮ ਨੂੰ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ 'ਤੇ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਦੇ ਹਜ਼ੂਰੀ ਕਥਾ ਵਾਚਕ ਗਿਆਨੀ ਸਤਨਾਮ ਸਿੰਘ ਪੰਜੋਖੜਾ ਸਾਹਿਬ ਵਾਲੇ ਅਤੇ ਦੀਵਾਨਾਂ ਦੀ ਹਾਜ਼ਰੀ ਭਰਨ ਲਈ ਅਤੇ ਪੰਥ ਦੇ ਪ੍ਰਸਿੱਧ ਬਾਬਾ ਹਰਦੇਵ ਸਿੰਘ ਮਕਸੂਦੜੇ ਵਾਲੇ ਪਹੁੰਚ ਰਹੇ ਹਨ ¢