21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਟਰੈਫ਼ਿਕ ਪੁਲਿਸ ਨੇ ਸੜਕ ਦੀ ਜਗ੍ਹਾ 'ਚ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਨੂੰ ਕੀਤੇ ਨੋਟਿਸ ਜਾਰੀ

Ad Position 21
No active advertisement
ਅਜੀਤ ਡੈਸਕ 22-12-2025
ਕੁਹਾੜਾ, 21 ਦਸੰਬਰ (ਸੰਦੀਪ ਸਿੰਘ ਕੁਹਾੜਾ)-ਟਰੈਫ਼ਿਕ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਈ ਰੱਖਣ ਦੇ ਉਦੇਸ਼ ਨਾਲ ਲੁਧਿਆਣਾ ਚੰਡੀਗੜ੍ਹ ਰੋਡ ਮੁੱਖ ਮਾਰਗ ਸਥਿਤ ਕੁਹਾੜਾ ਚੌਂਕ ਵਿਚ ਜ਼ੋਨ ਇੰਚਾਰਜ ਰੇਸ਼ਮ ਸਿੰਘ ਬਰਾੜ ਅਤੇ ਕੁਹਾੜਾ ਵਿਖੇ ਤਾਇਨਾਤ ਏ. ਐੱਸ. ਆਈ. ਸੁਸ਼ੀਲ ਕੁਮਾਰ ਵਲੋਂ ਸੜਕ ਦੀ ਜਗ੍ਹਾ ਵਿਚ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਨੂੰ ਦੂਸਰੀ ਵਾਰ ਨੋਟਿਸ ਜਾਰੀ ਕੀਤੇ ਗਏ¢ ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਦੋ ਨੋਟਿਸਾਂ ਤੋਂ ਬਾਅਦ ਵੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ¢ ਇਸ ਤੋਂ ਇਲਾਵਾ ਵਾਹਨ ਚਾਲਕਾਂ ਨੂੰ ਵੀ ਆਪਣੀਆਂ ਗੱਡੀਆਂ ਰੋਡ 'ਤੇ ਪਾਰਕ ਨਾ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਆਵਾਜਾਈ ਵਿਚ ਕੋਈ ਵਿਘਨ ਨਾ ਪਵੇ ¢ ਟਰੈਫ਼ਿਕ ਇੰਚਾਰਜ ਰੇਸ਼ਮ ਸਿੰਘ ਅਤੇ ਥਾਣੇਦਾਰ ਸੁਸ਼ੀਲ ਕੁਮਾਰ ਨੇ ਦੱਸਿਆ ਚੰਡੀਗੜ੍ਹ ਤੋਂ ਲੁਧਿਆਣਾ ਜਾਣ ਲਈ ਕੁਹਾੜਾ ਮੁੱਖ ਚੌਂਕ ਅਤੇ ਕੁਹਾੜਾ ਚੌਂਕ ਵਿਚ ਜਾਮ ਲੱਗਣ ਨਾਲ ਰਾਹਗੀਰਾਂ ਨੂੰ ਭਾਰੀ ਸਮੱਸਿਆ ਨਾਲ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦੇ ਸੰਬੰਧ ਵਿਚ ਕੁਹਾੜਾ ਚੌਂਕ ਵਿਚ ਦੁਕਾਨਦਾਰਾਂ ਨੂੰ ਬਾਹਰ ਸਾਮਾਨ ਰੱਖਣ ਤੋਂ ਕਈ ਵਾਰੀ ਰੋਕਿਆ ਗਿਆ ਪਰ ਫਿਰ ਵੀ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਰੱਖਣ ਤੋਂ ਨਹੀਂ ਹਟੇ | ਇਸ ਲਈ ਪੁਲਿਸ ਵਲੋਂ ਉਨ੍ਹਾਂ ਨੂੰ ਲਿਖਤੀ ਨੋਟਿਸ ਰਾਹੀਂ ਚੇਤਾਵਨੀ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸਰਪੰਚ ਡਾ. ਢਿੱਲੋਂ ਅਤੇ ਪੰਚਾਇਤ ਸੰਮਤੀ ਮੈਂਬਰ ਬੀਬੀ ਢਿੱਲੋਂ ਵਲੋਂ ਵੋਟਰਾਂ ਤੇ ਸਪੋਰਟਰਾਂ ਦਾ ਧੰਨਵਾਦ ਅਗਲੀ ਖ਼ਬਰ ਪਿੰਡ ਦਹਿੜੂ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਤੀਸਰਾ ਮਹਾਨ ਗੁਰਮਤਿ ਸਮਾਗਮ 24 ਨੂੰ
Ad Position 24