ਪਾਇਲ, 21 ਦਸੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਸਥਾਨਕ ਵਾਰਡ ਨੰਬਰ 2 ਰਾਈਮਾਜਰਾ ਪਾਇਲ ਤੋਂ ਗੁਰਦੁਆਰਾ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਤੋਂ ਛੋਟੇ ਸਾਹਿਬਜ਼ਾਦਿਆਂ, ਬਾਬਾ ਮੋਤੀ ਰਾਮ ਮਹਿਰਾ ਦੇ ਪਰਿਵਾਰ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਸ਼੍ਰੀ ਗ੍ਰੰਥ ਸਾਹਿਬ ਜੀ ਫੁੱਲਾਂ ਨਾਲ ਸਜਾਈ ਪਾਲਕੀ ਵਿਚ ਸੁਸ਼ੋਭਿਤ ਸਨ ਅਤੇ ਨਗਰ ਕੀਰਤਨ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਸ ਸਮੇਂ ਸ਼ਮਸ਼ੇਰ ਸਿੰਘ ਸ਼ੇਰ ਤੇ ਬੀਬੀ ਅਮਰਜੀਤ ਕੌਰ ਦੇ ਢਾਡੀ ਜਥੇ ਨੇ ਸੰਗਤ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਨਗਰ ਕੀਰਤਨ ਦਾ ਇੰਜੀਨੀਅਰ ਜਗਦੇਵ ਸਿੰਘ ਬੋਪਾਰਾਏ ਵਲੋਂ ਬੋਪਾਰਾਏ ਤੇ ਗੁਰਦੀਪ ਸਿੰਘ ਚਾਪੜਾ ਫ਼ੈਕਟਰੀ ਕੋਲ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਸੰਗਤ ਲਈ ਸੇਵਾਦਾਰਾ ਵਲੋਂ ਥਾਂ-ਥਾਂ 'ਤੇ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਗਏ ਸਨ | ਇਸ ਮੌਕੇ ਪ੍ਰਧਾਨ ਸ਼ੀਤਲ ਸਿੰਘ, ਹੈੱਡ ਗ੍ਰੰਥੀ ਬਾਬਾ ਸੁਖਦੇਵ ਸਿੰਘ, ਪ੍ਰਧਾਨ ਕੈਪਟਨ ਤਰਸੇਮ ਸਿੰਘ, ਗੁਰਮੇਲ ਸਿੰਘ, ਸੁਰਿੰਦਰ ਸਿੰਘ ਢਿੱਲੋਂ, ਕੇਸਰ ਸਿੰਘ, ਦੇਵਿੰਦਰ ਸਿੰਘ, ਹਰਮੇਲ ਸਿੰਘ, ਰਛਪਾਲ ਸਿੰਘ, ਚਰਨਜੀਤ ਸਿੰਘ, ਗੁਰਜੰਟ ਸਿੰਘ ਫ਼ੌਜੀ, ਨਿਰਮਲ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਪੇ੍ਰਮ ਸਿੰਘ, ਬੇਅੰਤ ਸਿੰਘ ਪੰਧੇਰ ਖੇੜੀ, ਮਨਪ੍ਰੀਤ ਸਿੰਘ ਬਿੱਲਾ, ਰਮਨਦੀਪ ਸਿੰਘ, ਗੋਗੀ ਚਾਪੜਾ, ਗੌਰਵ ਤੇ ਵੱਡੀ ਗਿਣਤੀ 'ਚ ਸੰਗਤ ਤੇ ਸੇਵਾਦਾਰ ਹਾਜ਼ਰ ਸਨ |