21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੁ. ਕਰਮਸਰ ਰਾੜਾ ਸਾਹਿਬ ਵਿਖੇ ਸਫ਼ਰ ਏ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 22-12-2025
ਰਾੜਾ ਸਾਹਿਬ, 21 ਦਸੰਬਰ (ਸੁਖਵੀਰ ਸਿੰਘ ਚਣਕੋਈਆਂ)-ਗੁ. ਕਰਮਸਰ ਰਾੜਾ ਸਾਹਿਬ ਵਿਖੇ ਅਸਥਾਨ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ ਰੇਖ ਹੇਠ ਸਰਬੰਸਦਾਨੀ ਪਿਤਾ ਸਾਹਿਬ-ਏ-ਕਮਾਲ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਧੰਨ ਧੰਨ ਮਾਤਾ ਗੁਜਰ ਕੌਰ ਜੀ ਤੇ ਸਮੂਹ ਸ਼ਹੀਦਾਂ ਦੀ ਅਦੁੱਤੀ ਸਫ਼ਰ-ਏ-ਸ਼ਹਾਦਤ ਦੇ ਗੌਰਵਮਈ ਇਤਿਹਾਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ¢ ਜਿਸ ਦੀ ਆਰੰਭਤਾ ਗੁਰਮਤਿ ਸੰਗੀਤ ਵਿਦਿਆਲਾ ਦੇ ਵਿਦਿਆਰਥੀਆਂ ਅਤੇ ਮਹਾਂਪੁਰਖਾਂ ਦੇ ਹਜ਼ੂਰੀ ਕੀਰਤਨੀ ਜਥੇ ਦੇ ਸਿੰਘਾਂ ਵਲੋਂ ਕੀਤੀ¢ ਸਮਾਗਮ ਦੌਰਾਨ ਮੁੱਖ ਕਥਾਵਾਚਕ ਬਾਬਾ ਅਮਰ ਸਿੰਘ, ਬਾਬਾ ਮਨਜੀਤ ਸਿੰਘ ਭੋਰਾ ਸਾਹਿਬ, ਮੁੱਖ ਗ੍ਰੰਥੀ ਬਾਬਾ ਬਲਦੇਵ ਸਿੰਘ, ਭਾਈ ਜਸਵੀਰ ਸਿੰਘ ਕੋਹਲੀ ਅਤੇ ਮੁੱਖ ਕੀਰਤਨੀਏ ਭਾਈ ਸੁਖਵਿੰਦਰ ਸਿੰਘ ਆਦਿ ਸ਼ਖ਼ਸੀਅਤਾਂ ਨੇ ਸੰਗਤਾਂ ਦੇ ਮੁਖ਼ਾਤਬ ਹੁੰਦਿਆਂ ਕਿਹਾ ਕਿ ਅੱਜ ਅਸੀਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਦਿਹਾੜਾ ਮਨਾ ਰਹੇ ਹਾਂ | ਸ਼ਹੀਦੀ ਸਮਾਗਮ ਵਿਚ ਸਮੂਹ ਸ਼ਖ਼ਸੀਅਤਾਂ ਦਾ ਸਨਮਾਨ ਸੰਪ੍ਰਦਾਇ ਦੇ ਮੌਜੂਦਾ ਮੁਖੀ ਸੰਤ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਵਲੋਂ ਕੀਤਾ ¢ ਸਟੇਜ ਸਕੱਤਰ ਭਾਈ ਹਰਪ੍ਰੀਤ ਸਿੰਘ ਵਲੋਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ¢ ਇਸ ਮੌਕੇ ਗਿਆਨੀ ਅਜਵਿੰਦਰ ਸਿੰਘ, ਜਥੇ. ਭਾਈ ਬਾਵਾ ਸਿੰਘ, ਭਾਈ ਗੁਰਨਾਮ ਸਿੰਘ ਅੜੈ੍ਹਚਾਂ, ਪਿ੍ੰਸੀਪਲ ਗੁਰਨਾਮ ਕੌਰ ਚੰਡੀਗੜ੍ਹ, ਭਾਈ ਹਰਦੇਵ ਸਿੰਘ ਦੋਰਾਹਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਰਧਾਲੂ ਸੰਗਤਾਂ ਸਨ¢
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਵਿਧਾਇਕ ਗਿਆਸਪੁਰਾ ਅਗਲੀ ਖ਼ਬਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
Ad Position 24