ਰਾੜਾ ਸਾਹਿਬ, 21 ਦਸੰਬਰ (ਪ੍ਰੀਤਮ ਸਿੰਘ ਮੁਕੰਦਪੁਰੀ)-ਪਿੰਡ ਬਿਲਾਸਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਬਲਾਕ ਸਕੱਤਰ ਜਸਬੀਰ ਸਿੰਘ ਅਸ਼ਕਰੀਪੁਰ ਤੇ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਦੀ ਦੇਖ ਰੇਖ ਹੇਠ ਪਿੰਡ ਇਕਾਈ ਦੀ ਸਰਬ ਸੰਮਤੀ ਨਾਲ ਚੋਣ ਕੀਤੀ ਗਈ ¢ ਇਸ ਸਮੇਂ ਸੁਖਵਿੰਦਰ ਸਿੰਘ ਪ੍ਰਧਾਨ, ਬਹਾਦਰ ਸਿੰਘ ਮੀਤ ਪ੍ਰਧਾਨ, ਪਰਮਜੀਤ ਸਿੰਘ ਸਕੱਤਰ, ਦਵਿੰਦਰ ਸਿੰਘ ਜਾਇਟ ਸਕੱਤਰ ਤੇ ਖ਼ਜ਼ਾਨਚੀ ਯਾਦਵਿੰਦਰ ਸਿੰਘ ਤੇ ਨੱਥਾ ਸਿੰਘ, ਪ੍ਰੀਤਮ ਸਿੰਘ, ਨਿਰਮਲ ਸਿੰਘ ਤੇ ਜਗਵਿੰਦਰ ਸਿੰਘ ਕਮੇਟੀ ਮੈਂਬਰ ਚੁਣੇ ਗਏ¢ ਇਸ ਵੇਲੇ ਆਗੂਆਂ ਕਿਹਾ ਕਿ ਸਰਕਾਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਹੜੱਪਣ ਲਈ ਵਾਰ ਵਾਰ ਕੋਸ਼ਿਸ਼ਾਂ ਹੋ ਰਹੀਆਂ ਹਨ ਅਤੇ ਕਾਰਪੋਰੇਟਾਂ ਨੂੰ ਸੰਭਾਲਣ ਦੀਆਂ ਤਿਆਰੀਆਂ ਹੋ ਰਹੀਆਂ ਹਨ | ਆਪਣੀਆਂ ਜ਼ਮੀਨਾਂ ਤੇ ਜਵਾਨੀ ਨੂੰ ਬਚਾਉਣ ਲਈ ਸਾਰਿਆਂ ਨੂੰ ਸਾਰੇ ਤਬਕਿਆਂ ਨੂੰ ਇਕ ਜੁੱਟ ਹੋ ਕੇ ਅੱਗੇ ਆਉਣ ਦੀ ਲੋੜ ਹੈ ¢