ਪਾਇਲ, 21 ਦਸੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਇਲਾਕੇ ਦੀ ਨਾਮਵਰ ਸੰਸਥਾ ਗੁਰਮਤਿ ਪ੍ਰਚਾਰ ਸੰਸਥਾ (ਰਜਿ) ਪਾਇਲ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 29ਵਾਂ ਖ਼ੂਨਦਾਨ ਕੈਂਪ ਬੱਸ ਸਟੈਂਡ ਪਾਇਲ ਵਿਖੇ ਲਗਾਇਆ ਗਿਆ | ਇਸ ਕੈਪ ਸਬੰਧੀ ਜਾਣਕਾਰੀ ਦਿੰਦੇ ਦੱਸਿਆ ਕਿ ਸੰਸਥਾ ਦੇ ਖ਼ਜ਼ਾਨਚੀ ਸੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਦੀਪ ਹਸਪਤਾਲ ਲੁਧਿਆਣਾ ਦੀ ਟੀਮ ਵਲੋਂ 60 ਯੂਨਿਟ ਖੂਨ ਇਕੱਤਰ ਕੀਤਾ ਗਿਆ | ਇਸ ਕੈਂਪ ਵਿਚ ਮੌਜੂਦਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਬੂਟਾ ਸਿੰਘ ਰਾਣੋਂ, ਨਗਰ ਕੌਂਸਲ ਪ੍ਰਧਾਨ ਮਲਕੀਤ ਸਿੰਘ ਧਾਲੀਵਾਲ, ਸ਼ਾਂਤੀ ਸਰੂਪ ਜੈਨ, ਜਥੇਦਾਰ ਹਰਪਾਲ ਸਿੰਘ ਜੱਲ੍ਹਾ, ਡਾ. ਤਰਲੋਚਨ ਸਿੰਘ, ਵਸੀਕਾ ਨਵੀਸ ਕੁਲਵੰਤ ਸਿੰਘ, ਸ਼ਿਵ ਕੁਮਾਰ ਸੋਨੀ, ਨੰਬਰਦਾਰ ਰਾਮ ਸਰੂਪ ਸਿੰਘ, ਪ੍ਰਸਿੱਧ ਰਾਗੀ ਰਜਿੰਦਰ ਸਿੰਘ ਕਰਤਾਰਪੁਰ ਵਲੋਂ ਉਚੇਰੇ ਤੌਰ 'ਤੇ ਸ਼ਿਰਕਤ ਕੀਤੀ ਗਈ | ਇਸ ਮੌਕੇ ਪ੍ਰਧਾਨ ਅਮਰੀਕ ਸਿੰਘ, ਸਾਬਕਾ ਪ੍ਰਧਾਨ ਰਜਿੰਦਰ ਸਿੰਘ, ਮਨਦੀਪ ਸਿੰਘ ਚੀਮਾ, ਸ਼ਮਸ਼ੇਰ ਸਿੰਘ, ਅਵਤਾਰ ਸਿੰਘ, ਗੁਰਜੰਟ ਸਿੰਘ, ਅੱਛਰਾ ਸਿੰਘ, ਦਿਲਪ੍ਰੀਤ ਸਿੰਘ, ਗਗਨਦੀਪ ਸਿੰਘ, ਮਨਪ੍ਰੀਤ ਸਿੰਘ, ਜੋਗਾ ਸਿੰਘ, ਮੰਗਾ ਸਿੰਘ, ਰਿੰਕਾ ਪਾਇਲ, ਰੁਪਿੰਦਰ ਸਿੰਘ, ਹਰਕਮਲ ਸਿੰਘ, ਸਹਿਜਪ੍ਰੀਤ ਸਿੰਘ ਆਦਿ ਵੱਡੀ ਗਿਣਤੀ 'ਚ ਸੇਵਾਦਾਰ ਹਾਜ਼ਰ ਸਨ |