21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਹਿੰਦੂ ਸੰਗਠਨਾਂ ਨੇ ਮਾਛੀਵਾੜਾ ਜੰਗਲੀ ਇਲਾਕੇ 'ਚ ਚੱਲਦੇ ਗਊ ਮਾਸ ਦੇ ਬੁੱਚੜਖ਼ਾਨੇ ਦਾ ਕੀਤਾ ਪਰਦਾਫਾਸ਼

Ad Position 21
No active advertisement
ਮੌਕੇ ਦਾ ਜਾਇਜ਼ਾ ਲੈਣ ਪੁੱਜੇ ਡੀ. ਐੱਸ. ਪੀ. ਸਮਰਾਲਾ ਤਰਲੋਚਨ ਸਿੰਘ, ਨਿਸ਼ਾਂਤ ਸ਼ਰਮਾ ਅਤੇ ਹੋਰ ਆਗੂ¢ ਤਸਵੀਰ : ਰਾਜਦੀਪ ਅਲਬੇਲਾ <br/> 22-12-2025
ਮਾਛੀਵਾੜਾ ਸਾਹਿਬ, 21 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਸਰਹਿੰਦ ਨਹਿਰ ਕਿਨਾਰੇ ਜੰਗਲੀ ਇਲਾਕੇ ਵਿਚ ਹਿੰਦੂ ਸੰਗਠਨਾਂ ਵਲੋਂ ਇੱਕ ਬੁੱਚੜਖ਼ਾਨੇ ਦਾ ਪਰਦਾਫਾਸ਼ ਕੀਤਾ ਜਿੱਥੇ ਗਊਆਂ ਦੀ ਹੱਤਿਆ ਕਰ ਮਾਸ ਤਿਆਰ ਕੀਤਾ ਜਾ ਰਿਹਾ ਸੀ ਅਤੇ ਉਨ੍ਹਾਂ ਵਲੋਂ ਪੁਲਿਸ ਨਾਲ ਮੌਕੇ 'ਤੇ ਪਹੁੰਚ ਕੇ 10 ਦੇ ਕਰੀਬ ਮਿ੍ਤਕ ਗਊਆਂ ਦੇ ਅੰਸ਼ ਬਰਾਮਦ ਕੀਤੇ ਜਦਕਿ 9 ਨੂੰ ਮੌਕੇ 'ਤੇ ਬਚਾ ਲਿਆ ਗਿਆ¢ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਯੁਕਤ ਗਊ ਰੱਖਿਆ ਦੇ ਰਾਸ਼ਟਰੀ ਪ੍ਰਧਾਨ ਗੁਰਪ੍ਰੀਤ ਸਿੰਘ, ਪੰਜਾਬ ਪ੍ਰਧਾਨ ਨਿਸ਼ਾਂਤ ਕੁਮਾਰ, ਸ਼ਿਵ ਸੈਨਾ ਯੂਥ ਪ੍ਰਧਾਨ ਰਮਨ ਵਡੇਰਾ, ਰਾਸ਼ਟਰੀ ਪ੍ਰਧਾਨ ਡੀ. ਡੀ. ਰਾਣਾ, ਚੰਦਰ ਸ਼ੇਖਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਨੇ ਸੂਚਿਤ ਕੀਤਾ ਕਿ ਸਰਹਿੰਦ ਨਹਿਰ ਦੇ ਮੁਸ਼ਕਾਬਾਦ ਨੇੜੇ ਜੰਗਲੀ ਇਲਾਕੇ ਵਿਚ ਗਊਆਂ ਦੀ ਹੱਤਿਆ ਕਰ ਉਨ੍ਹਾਂ ਦੇ ਮਾਸ ਦੀ ਤਸਕਰੀ ਕੀਤੀ ਜਾ ਰਹੀ ਹੈ¢ ਇਸ ਸਬੰਧੀ ਉਨ੍ਹਾਂ ਪੁਲਿਸ ਨੂੰ ਸੂਚਿਤ ਕੀਤਾ ਅਤੇ ਮੌਕੇ 'ਤੇ ਜਾ ਕੇ ਚੱਲ ਰਹੇ ਬੁੱਚੜਖ਼ਾਨੇ 'ਤੇ ਛਾਪੇਮਾਰੀ ਕੀਤੀ ਗਈ¢ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਤਰਲੋਚਨ ਸਿੰਘ, ਥਾਣਾ ਮੁਖੀ ਪਵਿੱਤਰ ਸਿੰਘ, ਇੰਸਪੈਕਟਰ ਹਰਵਿੰਦਰ ਸਿੰਘ ਪੁਲਿਸ ਟੀਮਾਂ ਸਮੇਤ ਮੌਕੇ 'ਤੇ ਪਹੁੰਚ ਗਏ ਅਤੇ ਗਊਆਂ ਦੀ ਹੱਤਿਆ ਕਰ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ¢ ਪੁਲਿਸ ਵਲੋਂ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ¢
Ad Position 22
No active advertisement
ਪਿਛਲੀ ਖ਼ਬਰ ਸੰਮਤੀ ਮੈਂਬਰ ਜਸਵੀਰ ਸਿੰਘ ਜੱਸੀ ਦਾ ਮਾਲੋਦੌਦ ਵਿਖੇ ਆਗੂਆਂ ਵਲੋਂ ਸਨਮਾਨ ਅਗਲੀ ਖ਼ਬਰ ਲਹਿਰਾ ਕੁਸ਼ਤੀ ਮੁਕਾਬਲਿਆਂ ਲਈ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਸੱਦਾ
Ad Position 24