ਮਾਛੀਵਾੜਾ ਸਾਹਿਬ, 21 ਦਸੰਬਰ (ਰਾਜਦੀਪ ਸਿੰਘ ਅਲਬੇਲਾ)-ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਵਿਰਸਾ ਸੰਭਾਲ ਗਤਕਾ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਟੀਮਾਂ ਦੇ ਸਿੰਘਾਂ ਨੇ ਜੌਹਰ ਦਿਖਾਏ ¢ ਪ੍ਰਬੰਧਕ ਜਗਦੀਸ਼ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਤਕਾ ਮੁਕਾਬਲਿਆਂ ਵਿਚ ਗੁਰੂ ਕੀ ਫ਼ੌਜ ਬੁੱਢਾ ਦਲ ਗਤਕਾ ਅਖਾੜਾ ਨੇ ਪਹਿਲਾ, ਪਿਆਰੇ ਭਾਈ ਧਰਮ ਸਿੰਘ ਜੀ ਗਤਕਾ ਅਖਾੜਾ ਨੇ ਦੂਜਾ, ਬਾਬਾ ਦੀਪ ਸਿੰਘ ਜੀ ਗਤਕਾ ਅਖਾੜਾ ਮਾਣਕੂ ਨੇ ਤੀਜਾ ਸਥਾਨ ਪ੍ਰਾਪਤ ਕੀਤਾ¢ ਇਸੇ ਤਰ੍ਹਾਂ ਡਾਂਗ ਮੁਕਾਬਲੇ ਵਿਚ ਰਾਜਵੀਰ ਸਿੰਘ ਮਾਣਕੂ ਨੇ ਪਹਿਲਾ, ਨਵਜੋਤ ਸਿੰਘ ਕੌਲੀ ਨੇ ਦੂਜਾ, ਜਸਕਰਨ ਸਿੰਘ ਮੋਰਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਡਬਲ ਮਰਹਟੀ ਮੁਕਾਬਲੇ ਵਿਚ ਗਗਨਦੀਪ ਸਿੰਘ ਚੰਡੀਗੜ੍ਹ ਨੇ ਪਹਿਲਾ, ਬਲਰਾਜ ਸਿੰਘ ਬੁੱਢਾ ਦਲ ਨੇ ਦੂਜਾ ਅਤੇ ਨਵਜੋਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ¢ ਜੇਤੂ ਟੀਮਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਬੀਬੀ ਹਰਜਿੰਦਰ ਕੌਰ ਪਵਾਤ, ਸਰਬੰਸ ਸਿੰਘ ਮਾਣਕੀ, ਰਣਜੀਤ ਸਿੰਘ ਮੰਗਲੀ (ਤਿੰਨੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ), ਅਕਾਲੀ ਆਗੂ ਹਰਜਤਿੰਦਰ ਸਿੰਘ ਬਾਜਵਾ, ਸਾਬਕਾ ਪ੍ਰਧਾਨ ਉਜਾਗਰ ਸਿੰਘ ਬੈਨੀਪਾਲ, ਮੈਨੇਜਰ ਜਸਵੀਰ ਸਿੰਘ, ਪਰਮਿੰਦਰ ਸਿੰਘ ਇੰਸਪੈਕਟਰ, ਸੁਖਵੰਤ ਸਿੰਘ ਅਕਾਊਾਟੈਂਟ, ਸੁਖਵਿੰਦਰ ਸਿੰਘ ਕਾਹਲੋਂ, ਸਾਬਕਾ ਮੈਨੇਜਰ ਗੁਰਮੀਤ ਸਿੰਘ ਕਾਹਲੋਂ, ਅਮਰਿੰਦਰ ਸਿੰਘ, ਜਸਪਿੰਦਰ ਸਿੰਘ ਖ਼ਜ਼ਾਨਚੀ, ਗੁਲਜ਼ਾਰ ਸਿੰਘ ਸਟੋਰ ਕੀਪਰ, ਸਿਮਰਨਜੀਤ ਸਿੰਘ ਗੋਗੀਆ, ਗਤਕਾ ਫੈਡਰੇਸ਼ਨ ਦੇ ਪ੍ਰਧਾਨ ਗੁਰਤੇਜ ਸਿੰਘ ਖ਼ਾਲਸਾ, ਚੇਅਰਮੈਨ ਜਗਦੀਸ਼ ਸਿੰਘ ਬਰਾੜ, ਕੁਲਜੀਤ ਸਿੰਘ ਮੀਤ ਪ੍ਰਧਾਨ, ਸਤਪਾਲ ਸਿੰਘ ਬਾਗੀ, ਗੁਰਪ੍ਰੀਤ ਸਿੰਘ ਖ਼ਾਲਸਾ, ਉਦੈ ਸਿੰਘ, ਸੰਤੋਖ ਸਿੰਘ ਲੌਂਗੀਆ, ਪ੍ਰਭਸਿਮਰਨ ਸਿੰਘ, ਅਜੀਤਪਾਲ ਸਿੰਘ, ਵਿਮਨਜੀਤ ਸਿੰਘ ਦਿੱਲੀ, ਵਿਕਰਮਜੀਤ ਮੋਹਾਲੀ, ਅਮਰਜੀਤ ਸਿੰਘ ਹਾਜ਼ਰ ਸਨ¢