ਕੁਹਾੜਾ, 22 ਦਸੰਬਰ (ਸੰਦੀਪ ਸਿੰਘ ਕੁਹਾੜਾ)-ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਮਿਲੀ ਭਾਰੀ ਜਿੱਤ 'ਤੇ ਹਲਕਾ ਸਾਹਨੇਵਾਲ ਦੇ ਸੰਗਠਨ ਇੰਚਾਰਜ ਤੇਜਿੰਦਰ ਮਿੱਠੂ ਵਲੋਂ ਹਲਕਾ ਸਾਹਨੇਵਾਲ ਦੇ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕੇ ਦੇ ਵੋਟਰਾਂ ਨੇ ਆਪ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਖ਼ੁਸ਼ ਹੋ ਕੇ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਇੱਕ ਵਾਰ ਫਿਰ ਤੋਂ ਆਪ ਪਾਰਟੀ ਪ੍ਰਤੀ ਅਥਾਹ ਪਿਆਰ ਦਾ ਸਬੂਤ ਦਿੱਤਾ ਹੈ ¢